UPKAAR
WEBSITE BY SHRI GURU RAVIDAS WELFARE SOCIETY

                          Shri Guru Ravidas Welfare Society

HOME PAGE

 

ਸੋਹੰ

 

 

ਸੋਹੰ

 

 

ਕੀਰਤਨ ਦਰਬਾਰ
 

 
 

 

ਅਲ ਹਾਮਦ ਦੇ ਰਿੰਮ ਰਿੰਮ ਕੈਂਪ ਵਿਖੇ ਧੰਨ ਧੰਨ ਸਾਹਿਬ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ 635ਵੇਂ ਆਗਮਨ ਦਿਵਸ ਨੂੰ ਸਮ੍ਰਪਿਤ ਕੀਰਤਨ ਦਰਬਾਰ ਹੋਇਆ।

 27-01-2012 ( ਰਿੰਮ ਰਿੰਮ ਦੁਬਈ) ਧੰਨ ਧੰਨ ਸਾਹਿਬ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ 635ਵੇਂ ਆਗਮਨ ਦਿਵਸ ਨੂੰ ਸਮ੍ਰਪਿਤ ਕੀਰਤਨ ਦਰਬਾਰ 26 ਜਨਵਰੀ ਸ਼ਾਮ ਨੂੰ ਅਲ ਹਾਮਦ ਕੰਪਣੀ ਦੇ ਰਿੰਮ ਰਿੰਮ ਕੈਂਪ ਵਿਖੇ ਸਜਾਇਆ ਗਿਆ । ਬਹੁਤ ਸਾਰੇ ਕਥਾਵਾਚਕਾਂ ਅਤੇ ਕੀਰਤਨੀਆਂ ਨੇ ਗੁਰਬਾਣੀ ਕੀਰਤਨ ਅਤੇ ਸਤਿਗੁਰਾਂ ਦੀ ਮਹਿਮਾ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ । ਭਾਈ ਕਮਲਰਾਜ ਸਿੰਘ, ਬਾਬਾ ਨਿਰਮਲ ਸਿੰਘ, ਭਾਈ ਜੀਵਨ ਕੁਮਾਰ ਅਤੇ ਭਾਈ ਸੁਨੀਲ ਜੀ ਨੇ ਕੀਰਤਨ ਦੀ ਸੇਵਾ ਨਿਭਾਈ ।ਕੰਪਣੀ ਦੇ ਡੀ ਆਈ ਪੀ ਕੈਂਪ ਵਿੱਚੋਂ ਭਾਈ ਰਾਮ ਪਾਲ ਫੋਰਮੈਨ, ਭਾਈ ਕਰਨੈਲ ਸਿੰਘ ਅਤੇ ਭਾਈ ਜੀਵਨ ਕੁਮਾਰ ਜੀ ਬਹੁਤ ਸਾਰੀਆਂ ਸੰਗਤਾਂ ਨਾਲ ਲੈਕੇ ਖਾਸ ਕਰਕੇ ਇਸ ਕੀਰਤਨ ਦਰਬਾਰ ਵਿੱਚ ਪਹੁੰਚੇ ।ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਦੇ ਪਰਧਾਨ ਰੂਪ ਸਿੱਧੂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਬਾਕੀ ਕੀਰਤਨ ਦਰਬਾਰਾਂ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੰਦੇ ਹੋਏ ਸੱਭ ਕੀਰਤਨ ਦਰਬਾਰਾਂ ਵਿੱਚ ਪਹੁੰਚਣ ਲਈ ਬੇਨਤੀ ਕੀਤੀ । ਚਾਹ ਪਕੌੜੇ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਿਆ ।