UPKAAR
WEBSITE BY SHRI GURU RAVIDAS WELFARE SOCIETY

                          Shri Guru Ravidas Welfare Society

HOME PAGE

 

ਸੋਹੰ

 

 

ਸੋਹੰ

 

 

ਕੀਰਤਨ ਦਰਬਾਰ
 

 
 

 

ਭਾਈ ਅਜੇ ਕੁਮਾਰ ਜੀ ਦੇ ਗ੍ਰਿਹ ਵਿਖੇ ਧੰਨ ਧੰਨ ਸਾਹਿਬ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ 635ਵੇਂ ਆਗਮਨ ਦਿਵਸ ਨੂੰ ਸਮ੍ਰਪਿਤ ਕੀਰਤਨ ਦਰਬਾਰ ਹੋਇਆ।

 28-01-2012 ( ਉਮ ਅਲ ਕੁਈਨ) ਧੰਨ ਧੰਨ ਸਾਹਿਬ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ 635ਵੇਂ ਆਗਮਨ ਦਿਵਸ ਨੂੰ ਸਮ੍ਰਪਿਤ ਕੀਰਤਨ ਦਰਬਾਰ 27 ਜਨਵਰੀ ਸ਼ਾਮ ਨੂੰ ਭਾਈ ਅਜੇ ਕੁਮਾਰ ਜੀ ਦੇ ਗ੍ਰਿਹ ਉਮ ਅਲ ਕੁਈਨ ਵਿਖੇ ਸਜਾਇਆ ਗਿਆ ।ਬਹੁਤ ਸਾਰੇ ਕਥਾਵਾਚਕਾਂ ਅਤੇ ਕੀਰਤਨੀਆਂ ਨੇ ਗੁਰਬਾਣੀ ਕੀਰਤਨ ਅਤੇ ਸਤਿਗੁਰਾਂ ਦੀ ਮਹਿਮਾ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ । ਭਾਈ ਕਮਲਰਾਜ ਸਿੰਘ, ਬਾਬਾ ਸੁਰਜੀਤ ਸਿੰਘ, ਭਾਈ ਰਿੰਕੂ, ਭਾਈ ਮਨਜੀਤ ਸਿੰਘ ਗਿੱਦਾ ਅਤੇ ਭਾਈ ਰੂਪ ਲਾਲ ਜੀ ਨੇ ਕੀਰਤਨ ਦੀ ਸੇਵਾ ਨਿਭਾਈ ।ਬਹੁਤ ਸਾਰੀ ਸੰਗਤ ਨੇ ਪ੍ਰੀਵਾਰਾਂ ਸਮੇਤ ਇਸ ਸਮਾਗਮ ਵਿਚ ਹਾਜ਼ਰੀਆਂ ਲਗਵਾਈਆ ।ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਦੇ ਪਰਧਾਨ ਰੂਪ ਸਿੱਧੂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਬਾਕੀ ਕੀਰਤਨ ਦਰਬਾਰਾਂ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੰਦੇ ਹੋਏ ਸੱਭ ਕੀਰਤਨ ਦਰਬਾਰਾਂ ਵਿੱਚ ਪਹੁੰਚਣ ਲਈ ਬੇਨਤੀ ਕੀਤੀ ।ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਭਾਈ ਬਖਸ਼ੀ ਰਾਮ ਜੀ ਨੇ ਇਸ ਪਰੋਗਰਾਮ ਦਾ ਪ੍ਰਬੰਧ ਕਰਨ ਤੇ ਸ਼੍ਰੀ ਅਜੇ ਕੁਮਾਰ ਅਤੇ ਉਸਦੇ ਸਾਥੀਆਂ ਨੂੰ ਗੁਰੂ ਘਰ ਵਲੋਂ ਸਿਰੋਪੇ ਭੇਟ ਕੀਤੇ ਗਏ । ਚਾਹ ਪਕੌੜੇ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਿਆ ।