UPKAAR
WEBSITE BY SHRI GURU RAVIDAS WELFARE SOCIETY

                          Shri Guru Ravidas Welfare Society

HOME PAGE

 

ਸੋਹੰ

 

 

ਸੋਹੰ

 

 

ਕੀਰਤਨ ਦਰਬਾਰ
 

 
 

 

ਭਾਈ ਗੁਰਮੇਲ ਸਿੰਘ ਭਰਾਜੀ ਦੇ ਗ੍ਰਿਹ ਵਿਖੇ ਧੰਨ ਧੰਨ ਸਾਹਿਬ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ 635ਵੇਂ ਆਗਮਨ ਦਿਵਸ ਨੂੰ ਸਮ੍ਰਪਿਤ ਕੀਰਤਨ ਦਰਬਾਰ ਹੋਇਆ।

 31-01-2012 ( ਅਜਮਾਨ) ਧੰਨ ਧੰਨ ਸਾਹਿਬ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ 635ਵੇਂ ਆਗਮਨ ਦਿਵਸ ਨੂੰ ਸਮ੍ਰਪਿਤ ਕੀਰਤਨ ਦਰਬਾਰ 30 ਜਨਵਰੀ ਸ਼ਾਮ ਨੂੰ ਭਾਈ ਗੁਰਮੇਲ ਸਿੰਘ ਜੀ ਦੇ ਗ੍ਰਿਹ ਅਜਮਾਨ ਵਿਖੇ ਸਜਾਇਆ ਗਿਆ ।ਬਹੁਤ ਸਾਰੇ ਕੀਰਤਨੀਆਂ ਨੇ ਗੁਰਬਾਣੀ ਕੀਰਤਨ ਅਤੇ ਸਤਿਗੁਰਾਂ ਦੀ ਮਹਿਮਾ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ । ਭਾਈ ਕਮਲਰਾਜ ਸਿੰਘ, ਬਾਬਾ ਸੁਰਜੀਤ ਸਿੰਘ, ਭਾਈ ਰਿੰਕੂ, ਅਤੇ ਭਾਈ ਗੁਰਨਾਮ ਸਿੰਘ  ਜੀ ਨੇ ਕੀਰਤਨ ਦੀ ਸੇਵਾ ਨਿਭਾਈ ।ਬਹੁਤ ਸਾਰੀ ਸੰਗਤ ਨੇ ਪ੍ਰੀਵਾਰਾਂ ਸਮੇਤ ਇਸ ਸਮਾਗਮ ਵਿਚ ਹਾਜ਼ਰੀਆਂ ਲਗਵਾਈਆ ।ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਦੇ ਪਰਧਾਨ ਰੂਪ ਸਿੱਧੂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਬਾਕੀ ਕੀਰਤਨ ਦਰਬਾਰਾਂ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੰਦੇ ਹੋਏ ਸੱਭ ਕੀਰਤਨ ਦਰਬਾਰਾਂ ਵਿੱਚ ਪਹੁੰਚਣ ਲਈ ਬੇਨਤੀ ਕੀਤੀ ।ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਵਲੋਂ ਇਸ ਪਰੋਗਰਾਮ ਦਾ ਪ੍ਰਬੰਧ ਕਰਨ ਤੇ ਭਾਈ ਗੁਰਮੇਲ ਸਿੰਘ ਜੀ, ਹਰਨੇਕ ਸਿੰਘ ਅਤੇ ਮਨਿੰਦਰ ਸਿੰਘ ਹੁਰਾਂ ਨੂੰ ਸਿਰੋਪੇ ਭੇਟ ਕੀਤੇ ਗਏ । ਚਾਹ ਪਕੌੜੇ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਿਆ ।