UPKAAR
WEBSITE BY SHRI GURU RAVIDAS WELFARE SOCIETY

                          Shri Guru Ravidas Welfare Society

HOME PAGE

 

ਸੋਹੰ

 

 

ਸੋਹੰ

 

 

ਕੀਰਤਨ ਦਰਬਾਰ
 

 
 

ਕੰਕਰੀਟ ਟੈਕਨੋਲੋਜੀ ਦੇ ਰਾਸ ਅਲ ਖੇਮਾਂ ਕੈਂਪ ਵਿਖੇ ਸਾਹਿਬ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ 635ਵੇਂ ਆਗਮਨ ਦਿਵਸ ਨੂੰ ਸਮ੍ਰਪਿਤ ਕੀਰਤਨ ਦਰਬਾਰ ਹੋਇਆ।

 04-02-2012 ( ਰਾਸ ਅਲ ਖੇਮਾਂ) ਧੰਨ ਧੰਨ ਸਾਹਿਬ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ 635ਵੇਂ ਆਗਮਨ ਦਿਵਸ ਨੂੰ ਸਮ੍ਰਪਿਤ ਕੀਰਤਨ ਦਰਬਾਰ 03 ਫਰਵਰੀ ਸਵੇਰ ਨੂੰ ਕੰਕਰੀਟ ਟੈਕਨੋਲੋਜੀ ਕੰਪਣੀ ਦੇ ਕੈਂਪ ਵਿਖੇ ਸਜਾਇਆ ਗਿਆ ।ਬਹੁਤ ਸਾਰੇ ਕਥਾਵਾਚਕਾਂ ਅਤੇ ਕੀਰਤਨੀਆਂ ਨੇ ਗੁਰਬਾਣੀ ਕੀਰਤਨ ਅਤੇ ਸਤਿਗੁਰਾਂ ਦੀ ਮਹਿਮਾ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ । ਭਾਈ ਕਮਲਰਾਜ ਸਿੰਘ, ਬਾਬਾ ਸੁਰਜੀਤ ਸਿੰਘ, ਭਾਈ ਰਿੰਕੂ, ਭਾਈ ਪ੍ਰੇਮ ਕੁਮਾਰ, ਭੲ ਸੁਰਿੰਦਰ ਸਿੰਘ ਜੀ ਨੇ ਕੀਰਤਨ ਦੀ ਸੇਵਾ ਨਿਭਾਈ ।ਬਹੁਤ ਸਾਰੀ ਸੰਗਤ ਨੇ ਇਸ ਸਮਾਗਮ ਵਿਚ ਹਾਜ਼ਰੀਆਂ ਲਗਵਾਈਆ ।ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਦੇ ਪਰਧਾਨ ਰੂਪ ਸਿੱਧੂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਬਾਕੀ ਕੀਰਤਨ ਦਰਬਾਰਾਂ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੰਦੇ ਹੋਏ ਸੱਭ ਕੀਰਤਨ ਦਰਬਾਰਾਂ ਵਿੱਚ ਪਹੁੰਚਣ ਲਈ ਬੇਨਤੀ ਕੀਤੀ ।ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਵਲੋਂ ਇਸ ਪਰੋਗਰਾਮ ਦਾ ਪ੍ਰਬੰਧ ਕਰਨ ਤੇ ਰਵੀ ਪਾਲ ਅਤੇ ਉਹਨਾਂ ਦੇ ਸਾਥੀਆਂ ਨੂੰ ਸਿਰੋਪੇ ਭੇਟ ਕੀਤੇ ਗਏ । ਚਾਹ- ਬਦਾਨਾ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਿਆ ।