UPKAAR
WEBSITE BY SHRI GURU RAVIDAS WELFARE SOCIETY

                          Shri Guru Ravidas Welfare Society

HOME PAGE

 

ਸੋਹੰ

 

 

ਸੋਹੰ

 

 

ਕੀਰਤਨ ਦਰਬਾਰ
 

 
 

 

ਸ਼੍ਰੀ ਸੁੱਚਾ ਸਿੰਘ ਜੀ ਦੇ ਗ੍ਰਿਹ ਵਿਖੇ ਧੰਨ ਧੰਨ ਸਾਹਿਬ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ 635ਵੇਂ ਆਗਮਨ ਦਿਵਸ ਨੂੰ ਸਮ੍ਰਪਿਤ ਕੀਰਤਨ ਦਰਬਾਰ ਹੋਇਆ।

 06-02-2012 ( ਅਜਮਾਨ) ਧੰਨ ਧੰਨ ਸਾਹਿਬ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ 635ਵੇਂ ਆਗਮਨ ਦਿਵਸ ਨੂੰ ਸਮ੍ਰਪਿਤ ਕੀਰਤਨ ਦਰਬਾਰ 05 ਫਰਵਰੀ ਸ਼ਾਮ ਨੂੰ ਸ਼੍ਰੀ ਸੁੱਚਾ ਸਿੰਘ ਜੀ ਦੇ ਗ੍ਰਿਹ, ਅਜਮਾਨ ਵਿਖੇ ਸਜਾਇਆ ਗਿਆ । ਬਹੁਤ ਸਾਰੇ ਕੀਰਤਨੀਆਂ ਨੇ ਗੁਰਬਾਣੀ ਕੀਰਤਨ ਅਤੇ ਸਤਿਗੁਰਾਂ ਦੀ ਮਹਿਮਾ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ । ਭਾਈ ਕਮਲਰਾਜ ਸਿੰਘ, ਬਾਬਾ ਸੁਰਜੀਤ ਸਿੰਘ, ਭਾਈ ਅਸ਼ੋਕ ਕੁਮਾਰ ਜੀ,  ਭਾਈ ਪਰਮਜੀਤ ਜੀ ਅਤੇ ਭਾਈ ਜਗਤ ਰਾਮ ਜੀ ਨੇ ਕੀਰਤਨ ਦੀ ਸੇਵਾ ਨਿਭਾਈ । ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਦੇ ਪਰਧਾਨ ਰੂਪ ਸਿੱਧੂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਬਾਕੀ ਕੀਰਤਨ ਦਰਬਾਰਾਂ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੰਦੇ ਹੋਏ ਸੱਭ ਕੀਰਤਨ ਦਰਬਾਰਾਂ ਵਿੱਚ ਪਹੁੰਚਣ ਲਈ ਬੇਨਤੀ ਕੀਤੀ । ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਵਲੋਂ ਇਸ ਕੀਰਤਨ ਦਰਬਾਰ ਦਾ ਪ੍ਰਬੰਧ ਕਰਨ ਤੇ ਸ਼੍ਰੀ ਸੁੱਚਾ ਸਿੰਘ ਜੀ ਨੂੰ ਸਿਰੋਪੇ ਭੇਟ ਕੀਤੇ ਗਏ ।ਚਾਹ ਪਕੌੜੇ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਿਆ ।