UPKAAR
WEBSITE BY SHRI GURU RAVIDAS WELFARE SOCIETY

                          Shri Guru Ravidas Welfare Society

HOME PAGE

 

ਸੋਹੰ

 

 

ਸੋਹੰ

 

 

ਕੀਰਤਨ ਦਰਬਾਰ- ਰਾਸ ਅਲ ਖੇਮਾਂ
 

 
 

 

ਸ਼੍ਰੀ ਬਖਸ਼ੀ ਰਾਮ ਪਾਲ ਜੀ ਦੀ ਕੰਪਨੀ ਵਿਖੇ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ 636ਵੇਂ ਆਗਮਨ ਦਿਵਸ ਨੂੰ ਸਮ੍ਰਪਿਤ ਕੀਰਤਨ ਦਰਬਾਰ ਸਜਿਆ।

 21-02-2013 ( ਰਾਸ ਅਲ ਖੇਮਾਂ) ਧੰਨ ਧੰਨ ਸਾਹਿਬ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ 636ਵੇਂ ਆਗਮਨ ਦਿਵਸ ਨੂੰ ਸਮ੍ਰਪਿਤ ਕੀਰਤਨ ਦਰਬਾਰ ਅੱਜ ਸ਼ਾਮ ਨੂੰ ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਭਈ ਬਖਸ਼ੀ ਰਾਮ ਪਾਲ ਜੀ ਦੀ ਕੰਪਨੀ ਅਲ ਸ਼ਿਰਾਵੀ ਦੇ ਕੈਂਪ ਰਾਸ ਅਲ ਖੇਮਾਂ ਵਿਖੇ ਸਜਾਇਆ ਗਿਆ ।ਬਹੁਤ ਸਾਰੇ ਕਥਾਵਾਚਕਾਂ ਅਤੇ ਕੀਰਤਨੀਆਂ ਨੇ ਗੁਰਬਾਣੀ ਕੀਰਤਨ ਅਤੇ ਸਤਿਗੁਰਾਂ ਦੀ ਮਹਿਮਾ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ । ਭਾਈ ਕਮਲਰਾਜ ਸਿੰਘ, ਬਾਬਾ ਸੁਰਜੀਤ ਸਿੰਘ, ਭਾਈ ਵਿਨੋਦ ਕੁਮਾਰ, ਭਾਈ ਸੁਭਾਸ਼, ਭਾਈ ਸੁਰਿੰਦਰ ਸਿੰਘ ਅਤੇ ਭਾਈ ਰਮੇਸ਼ ਨੇ ਕੀਰਤਨ ਦੀ ਸੇਵਾ ਨਿਭਾਈ । ਬਹੁਤ ਸਾਰੀ ਸੰਗਤ ਨੇ ਪ੍ਰੀਵਾਰਾਂ ਸਮੇਤ ਇਸ ਸਮਾਗਮ ਵਿਚ ਆਕੇ ਹਾਜ਼ਰੀਆਂ ਲਗਵਾਈਆ ।ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਦੇ ਪਰਧਾਨ ਰੂਪ ਸਿੱਧੂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਬਾਕੀ ਕੀਰਤਨ ਦਰਬਾਰਾਂ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੰਦੇ ਹੋਏ ਸੱਭ ਕੀਰਤਨ ਦਰਬਾਰਾਂ ਵਿੱਚ ਪਹੁੰਚਣ ਲਈ ਬੇਨਤੀ ਕੀਤੀ ।ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਵਲੋਂ ਇਸ ਪਰੋਗਰਾਮ ਦਾ ਪ੍ਰਬੰਧ ਕਰਨ ਤੇ ਸ਼੍ਰੀ ਬਖਸ਼ੀ ਰਾਮ ਉਹਨਾਂ ਦੇ ਪਰਿਵਾਰ ਅਤੇ ਕੰਨੀ ਦੇ ਸੇਵਾਦਾਰਾਂ ਨੂੰ ਸਿਰੋਪੇ ਭੇਟ ਕੀਤੇ ਗਏ ।ਸਿਰੋਪਿਆਂ ਦੀ ਰਸਮ ਭਾਈ ਧਰਮ ਪਾਲ ਜੀ, ਬਾਬਾ ਪਰਮਜੀਤ ਜੀ, ਕਮਲਰਾਜ ਸਿੰਘ ਜੀ ਅਤੇ ਬਾਬਾ ਸੁਰਜੀਤ ਸਿੰਘ ਨੇ ਨਿਭਾਈ । ਮੰਚ ਸਕੱਤਰ ਦੀ ਸੇਵਾ ਸਕੱਤਰ ਬਲਵਿੰਦਰ ਸਿੰਘ ਨੇ ਨਿਭਾਈ । ਚਾਹ ਪਕੌੜੇ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਿਆ ।