ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਵਲੋਂ ਲੜਕੀ ਦੀ ਸ਼ਾਦੀ ਸਮੇਂ 11000 ਰੁਪੈ ਦੀ ਮਾਲੀ ਮਦਦ

24-01-2014 (ਨਕੋਦਰ) ਬੀਤੇ ਸੋਮਵਾਰ ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਯੂ.ਏ.ਈ ਵਲੋਂ ਜਲੰਧਰ ਜਿਲ੍ਹੇ ਦੇ ਨਕੋਦਰ ਸ਼ਹਿਰ ਦੇ ਸਵਰਗਵਾਸੀ ਸ਼੍ਰੀ ਦੇਸ ਰਾਜ ਦੀ ਬੇਟੀ ਰੀਤੂਦੀ ਸ਼ਾਦੀ ਦੇ ਸਮੇਂ 11000 ਰੁਪੈ ਦੀ ਮਾਲੀ ਮਦਦ ਕੀਤੀ ਗਈ। ਰੀਤੂ ਦੀ ਮਾਤਾ ਦੇ ਸਿਰ ਤੇ ਹੀ ਮਿਹਤਨ ਮਜ਼ਦੂਰੀ ਕਰਕੇ ਪਰੀਵਾਰ ਦਾ ਪਾਲਣ ਪੋਸ਼ਣ ਕਰਨ ਦੀ ਜਿੰਮੇਵਾਰੀ ਹੈ। ਇਹ ਸ਼ਾਦੀ 20 ਜਨਵਰੀ 2014 ਨੂੰ ਹੋਈ ਹੈ। ਅੱਜ ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਵਲੋਂ ਸ਼੍ਰੀ ਤਿਲਕ ਰਾਜ ਮਾਹੀ ਰੰਧਾਵਾ ਮਸੰਦਾ, ਦਿਲਾਵਰ ਮੱਲ ਅਤੇ ਵਿਜੇ ਕੁਮਾਰ ਨੇ ਸ਼੍ਰੀ ਗੁਰੂ ਰਵਿਦਾਸ ਮੁਹੱਲਾ ਨਕੋਦਰ

ਵਿਖੇ ਜਾਕੇ ਇਹ 11000 ਰੁਪੈ ਦੀ ਰਾਸ਼ੀ ਰੀਤੂ ਅਤੇ ਉਸਦੀ ਮਾਤਾ ਨੂੰ ਭੇਟ ਕੀਤੀ। ਇਸ ਸਮੇ ਲੜਕੀ ਦੇ ਬਜ਼ੁਰਗ ਦਾਦਾ ਸ਼੍ਰੀ ਚਂਨਣ ਰਾਮ, ਦਾਦੀ ਤੇਜ ਕੌਰ ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ।ਸੁਸਾਇਟੀ ਦੇ ਪਰਧਾਨ ਸ਼੍ਰੀ ਰੂਪ ਸਿੱਧੂ ਧੋਗੜੀ ਨੇ ਕਿਹਾ ਕਿ ਸੁਸਾਇਟੀ ਅਨਾਥ ਲੜਕੀਆਂ ਦੀਆਂ ਸ਼ਾਦੀਆਂ ਸਮੇਂ ਸੰਭਵ ਮਦਦ ਦੇ ਉਪਰਾਲੇ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ। ਸ਼੍ਰੀ ਸਿੱਧੂ ਨੇ ਕਿਹਾ ਕਿ ਇਸ ਲੜਕੀ ਵਾਸਤੇ ਮਾਲੀ ਮਦਦ ਦਾ ਯੋਗਦਾਨ ਸੁਸਾਇਟੀ ਦੇ ਸਕੱਤਰ ਬਲਵਿੰਦਰ ਸਿੰਘ ਗੋਬਿੰਦਪੁਰਾ ਫਗਵਾੜਾ ਦਾ ਹੈ। ਸ਼੍ਰੀ ਸਿੱਧੂ ਨੇ ਕਿਹਾ ਕਿ ਲੜਕੀਆਂ ਦੀਆਂ ਸ਼ਾਦੀਆਂ ਸਮੇਂ ਮਾਲੀ ਮਦਦ ਕਰਨ ਦੇ ਨਾਲ ਨਾਲ ਸਾਨੂੰ ਆਪਣੇ ਸਮਾਜ ਨੂੰ ਦਾਜ-ਰਹਿਤ ਵਿਆਹ ਅਤੇ ਸਮੂਹਿਕ ਵਿਆਹਾਂ ਦੇ ਵਲ ਪ੍ਰੇਰਿਤ ਕਰਨਾ ਚਾਹੀਦਾ ਹੈ ਤਦ ਹੀ ਅਸੀ ਆਪਣੇ ਸਮਾਜ ਦੀ ਮਾਲੀ ਹਾਲਤ ਕਾਬੂ ਵਿੱਚ ਰੱਖ ਸਕਦੇ ਹਾਂ। ਪਰਧਾਨ ਰੂਪ ਸਿੱਧੂ ਅਤੇ ਚੇਅਰਮੈਨ ਬਖਸ਼ੀ ਰਾਮ ਪਾਲ ਵਲੋਂ ਇਸ ਕਾਰਜ ਵਿੱਚ ਯੋਗਦਾਨ ਪਾਉਣ ਲਈ ਬਲਵਿੰਦਰ ਸਿੰਘ ਦਾ ਬਹੁਤ ਬਹੁਤ ਧੰਨਵਾਦ ਹੈ।