ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਯੂ. ਏ. ਈ ਵਲੋਂ ਪਿੰਡ ਕੰਦੋਲਾ ਕਲਾਂ ਪਿੰਡ ਦੀ ਇੱਕ ਗਰੀਬ ਲੜਕੀ ਦੀ ਸ਼ਾਦੀ ਸਮੇਂ 11000 ਰੁਪੈ ਦੀ ਮਾਲੀ ਮਦਦ ਕੀਤੀ ਗਈ ।

07-03-2014 (ਕੰਦੋਲਾ ਕਲਾਂ) ਬੀਤੇ ਕੱਲ ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਯੂ.ਏ.ਈ ਵਲੋਂ ਜਲੰਧਰ ਜਿਲ੍ਹੇ ਦੇ ਪਿੰਡ ਕੰਦੋਲਾ ਕਲਾਂ ( ਨਜ਼ਦੀਕ ਨੂਰ ਮਹਿਲ) ਦੀ ਇੱਕ ਗਰੀਬ ਲੜਕੀ ਰੇਖਾ ਸਪੁੱਤਰੀ ਸਵਰਗਵਾਸੀ ਸ਼ਿੰਦਾ ਰਾਮ ਦੀ ਸ਼ਾਦੀ ਦੇ ਸਮੇਂ 11000 ਰੁਪੈ ਦੀ ਮਾਲੀ ਮਦਦ ਕੀਤੀ ਗਈ। ਬਖਸ਼ੀਸ਼ ਕੌਰ ਦੀ ਮਾਤਾ ਸੁਰਜੀਤ ਕੌਰ ਹੀ ਮਿਹਨਤ ਮਜ਼ਦੂਰੀ ਕਰਕੇ ਘਰ ਚਲਾਉਂਦੀ ਹੈ। ਇਹ ਸ਼ਾਦੀ 07 ਫਰਵਰੀ 2014 ਨੂੰ ਹੋਈ। ਅੱਜ ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਵਲੋਂ ਸ਼੍ਰੀ ਇੰਦਰਜੀਤ ਲੱਧੜ ਜੀ, ਭੁਪਿੰਦਰ ਪਾਲ ਫਿਲੌਰ ਅਤੇ ਮਦਨ ਲਾਲ ਫਿਲੌਰ ਹੁਰਾਂ ਖੁਦ ਪਿੰਡ ਕੰਦੋਲਾ ਵਿਖੇ ਜਾਕੇ ਇਹ 11000 ਰੁਪੈ ਦੀ ਰਾਸ਼ੀ ਲੜਕੀ ਤੇ ਉਸਦੀ ਮਾਤਾ ਸੁਰਜੀਤ ਕੌਰ ਨੂੰ ਭੇਟ ਕੀਤੀ। ਇਸ ਸਮੇ ਪਿੰਡ ਕੰਦੋਲਾ ਰਾਜੂ, ਲੜਕੀ ਦੇ ਚਾਚਾ ਅਤੇ ਹੋਰ ਕਔ ਪਤਵੰਤੇ ਹਾਜ਼ਰ ਸਨ। ਸੁਸਾਇਟੀ ਦੇ ਪਰਧਾਨ ਸ਼੍ਰੀ ਰੂਪ ਸਿੱਧੂ ਧੋਗੜੀ ਨੇ ਕਿਹਾ ਕਿ ਸੁਸਾਇਟੀ ਅਨਾਥ ਲੜਕੀਆਂ ਦੀਆਂ ਸ਼ਾਦੀਆਂ ਸਮੇਂ ਸੰਭਵ ਮਦਦ ਦੇ ਉਪਰਾਲੇ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ। ਸ਼੍ਰੀ ਸਿੱਧੂ ਨੇ ਕਿਹਾ ਕਿ ਇਸ ਲੜਕੀ ਵਾਸਤੇ ਮਾਲੀ ਮਦਦ ਦਾ ਯੋਗਦਾਨ ਸ. ਸੁਖਵਿੰਦਰ ਸਿੰਘ  ਅਜਮਾਨ ਵਾਲਿਆਂ ਦਾ ਹੈ। ਸ਼੍ਰੀ ਸਿੱਧੂ ਨੇ ਕਿਹਾ ਕਿ ਲੜਕੀਆਂ ਦੀਆਂ ਸ਼ਾਦੀਆਂ ਸਮੇਂ ਮਾਲੀ ਮਦਦ ਕਰਨ ਦੇ ਨਾਲ ਨਾਲ ਸਾਨੂੰ ਆਪਣੇ ਸਮਾਜ ਨੂੰ ਦਾਜ-ਰਹਿਤ ਵਿਆਹ ਅਤੇ ਸਮੂਹਿਕ ਵਿਆਹਾਂ ਦੇ ਵਲ ਪ੍ਰੇਰਿਤ ਕਰਨਾ ਚਾਹੀਦਾ ਹੈ ਤਦ ਹੀ ਅਸੀ ਆਪਣੇ ਸਮਾਜ ਦੀ ਮਾਲੀ ਹਾਲਤ ਕਾਬੂ ਵਿੱਚ ਰੱਖ ਸਕਦੇ ਹਾਂ। ਪਰਧਾਨ ਰੂਪ ਸਿੱਧੂ ਅਤੇ ਚੇਅਰਮੈਨ ਬਖਸ਼ੀ ਰਾਮ ਪਾਲ ਵਲੋਂ ਇਸ ਕਾਰਜ ਵਿੱਚ ਯੋਗਦਾਨ ਪਾਉਣ ਲਈ ਸ. ਸੁਖਜਿੰਦਰ ਸਿੰਘ ਜੀ ਦਾ ਬਹੁਤ ਬਹੁਤ ਧੰਨਵਾਦ ਹੈ।