ਸ਼੍ਰੀਮਤੀ ਸੁਰਭੀ ਮਲਿਕ ਨੇ ਐਸ ਡੀ ਐਮ ਨੰਗਲ ਦਾ ਅਹੁਦਾ ਸੰਭਾਲਿਆ।

02 ਸਤੰਬਰ, 2014 (ਕੁਲਦੀਪ ਚੰਦ) ਸ਼੍ਰੀਮਤੀ ਸੁਰਭੀ ਮਲਿਕ ਆਈ.ਏ.ਐਸ. ਨੇ ਅੱਜ ਐਸ.ਡੀ.ਐਮ. ਨੰਗਲ ਦਾ ਅਹੁਦਾ ਸੰਭਾਲ ਲਿਆ ਹੈ। ਸ਼੍ਰੀਮਤੀ ਮਲਿਕ 2012 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਇਸ ਤੋਂ ਪਹਿਲਾਂ ਆਪ ਲੁਧਿਆਣਾ ਵਿਖੇ ਬਤੌਰ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਤਾਇਨਾਤ ਸਨ। ਸ਼੍ਰੀਮਤੀ ਮਲਿਕ ਨੇ ਅਰਥ ਸ਼ਾਸਤਰ ਵਿਚ ਐਮ.ਏ. ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਣ ਲਈ ਉਹ ਹਰ ਸੰਭਵ ਕੋਸ਼ਿਸ ਕਰਨਗੇ। ਉਨ੍ਹਾਂ ਸਮੂਹ ਕਰਮਚਾਰੀਆਂ ਨੂੰ ਹਦਾਇਤ ਦਿਤੀ ਕਿ ਸਰਕਾਰ ਦੀਆਂ ਸਕੀਮਾਂ ਨੂੰ ਲੋੜਵੰਦਾਂ ਤੱਕ ਪਹੁੰਚਾਣ ਲਈ ਕੰਮ ਕਰਨ ਤਾਂ ਜੋ ਇਨ੍ਹਾਂ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚ ਸਕੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਬਿਨਾਂ ਕਿਸੇ ਡਰ ਤੋਂ ਅਪਣੀਆਂ ਸਮੱਸਿਆਵਾਂ ਉਨ੍ਹਾਂ ਤੱਕ ਪਹੁੰਚਾਣ ਤਾਂ ਜੋ ਇਨ੍ਹਾਂ ਦਾ ਹੱਲ ਹੋ ਸਕੇ