UPKAAR

WEBSITE BY SHRI GURU RAVIDAS WELFARE SOCIETY

                          Shri Guru Ravidas Welfare Society

HOME PAGE

ਸੋਹੰ

ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ

ਸੋਹੰ

 

ਬਰਸੀ ਤੇ ਵਿਸ਼ੇਸ਼

30-11-2011  (ਰਾਸ ਅਲ ਖੇਮਾਂ ) ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਇਟੀ ਯੂ. ਏ. ਈ  ਦੇ ਚੇਅਰਮੈਨ ਸ਼੍ਰੀ ਬਖਸ਼ੀ ਰਾਮ ਪਾਲ ਜੀ ਦੀ ਧਰਮ ਪਤਨੀ ਦੀ ਬਰਸੀ ਦੇ ਸਬੰਧ ਵਿੱਚ ਮੰਗਲਵਾਰ 29 ਨਵੰਬਰ ਨੂੰ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ । ਬਖਸ਼ੀ ਰਾਮ ਜੀ ਦੇ ਗ੍ਰਿਹ ਵਿਖੇ ਕਰਵਾਏ ਗਏ ਪ੍ਰੋਗਰਾਮ ਵਿੱਚ ਸੁਖਮਨੀ ਸਾਹਿਬ ਜੀ ਦੇ ਭੋਗ ਤੋਂ ਬਾਦ ਸ਼੍ਰੀ ਗੁਰ ਰਵਿਦਾਸ ਵੈਲਫੇਅਰ ਸੋਸਾਇਟੀ ਯੂ. ਏ. ਈ ਦੇ ਪਰਧਾਨ ਸ਼੍ਰੀ ਰੂਪ ਸਿੱਧੂ ਨੇ ਸਵਰਗਵਾਸੀ ਬਲਬੀਰ ਕੌਰ ਜੀ ਨੂੰ ਸ਼ਰਧਾਂਜਲੀ ਅਰਪਣ ਕਰਦਿਆਂ ਹੋਇਆਂ ਗੁਰਬਾਣੀ ਵਿਚਾਰਾਂ ਕੀਤੀਆਂ ਅਤੇ ਅਕਾਲ ਪੁਰਖ ਅੱਗੇ ਇਸ ਵਿਛੜੀ ਰੂਹ ਨੂੰ ਪ੍ਰਭ-ਚਰਨਾ ਵਿੱਚ ਰੱਖਣ ਲਈ ਅਰਦਾਸ ਕੀਤੀ । ਪ੍ਰੀਵਾਰ ਦੇ ਬਹੁਤ ਸਾਰੇ ਰਿਸ਼ਤੇਦਾਰਾਂ, ਦੋਸਤਾਂ ਅਤੇ ਕਰੀਬੀਆਂ ਨੇ ਪ੍ਰੋਗਰਾਂਮ ਵਿੱਚ ਹਾਜ਼ਰੀ ਭਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਗੁਰੂ ਦਾ ਲੰਗਰ ਅਤੁੱਟ ਵਰਤਿਆ ।