ਧੰਨ ਧੰਨ ਸਾਹਿਬ ਸਤਿਗੁਰੂ ਰਵਿਦਾਸ ਜੀ
ਮਹਾਰਾਜ ਦੇ
635ਵੇਂ ਆਗਮਨ ਦਿਵਸ
ਨੂੰ ਸਮ੍ਰਪਿਤ
ਕੀਰਤਨ ਦਰਬਾਰ
ਅਲ ਹਾਮਦ ਸ਼ਾਰਜਾ ਵਿਖੇ ਹੋਇਆ ।
26-01-2012
( ਸ਼ਾਰਜਾ) ਧੰਨ ਧੰਨ ਸਾਹਿਬ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ
635ਵੇਂ ਆਗਮਨ ਦਿਵਸ ਨੂੰ ਸਮ੍ਰਪਿਤ
ਕੀਰਤਨ ਦਰਬਾਰ ਅੱਜ
ਅਲ ਹਾਮਦ ਕੰਪਣੀ ਦੇ ਸ਼ਾਰਜਾ ਕੈਂਪ ਵਿਖੇ ਸਜਾਇਆ ਗਿਆ ।
ਬਹੁਤ ਸਾਰੇ ਕਥਾਵਾਚਕਾਂ ਅਤੇ ਕੀਰਤਨੀਆਂ ਨੇ ਗੁਰਬਾਣੀ ਕੀਰਤਨ
ਅਤੇ ਸਤਿਗੁਰਾਂ ਦੀ ਮਹਿਮਾ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ।
ਭਾਈ ਕਮਲਰਾਜ ਸਿੰਘ, ਬਾਬਾ ਸੁਰਜੀਤ, ਭਾਈ ਰਿੰਕੂ,
ਅਸ਼ੌਕ ਕੁਮਾਰ, ਪਰਮਜੀਤ
ਅਤੇ ਭਾਈ
ਸੁਰਿੰਦਰ ਜੀ ਨੇ ਕੀਰਤਨ ਦੀ ਸੇਵਾ ਨਿਭਾਈ ।
ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਦੇ ਪਰਧਾਨ ਰੂਪ ਸਿੱਧੂ
ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਬਾਕੀ ਕੀਰਤਨ ਦਰਬਾਰਾਂ
ਬਾਰੇ ਸੰਗਤਾਂ ਨੂੰ ਜਾਣਕਾਰੀ ਦਿੰਦੇ ਹੋਏ ਸੱਭ ਕੀਰਤਨ ਦਰਬਾਰਾਂ
ਵਿੱਚ ਪਹੁੰਚਣ ਲਈ ਬੇਨਤੀ ਕੀਤੀ । ਚਾਹ ਪਕੌੜੇ ਅਤੇ ਗੁਰੂ ਦਾ
ਲੰਗਰ ਅਤੁੱਟ ਵਰਤਿਆ ।
|