ਧੰਨ ਧੰਨ ਸਾਹਿਬ ਸਤਿਗੁਰੂ ਰਵਿਦਾਸ ਜੀ
ਮਹਾਰਾਜ ਦੇ
637ਵੇਂ ਆਗਮਨ ਦਿਵਸ
ਨੂੰ ਸਮ੍ਰਪਿਤ ਪਹਿਲਾ ਕੀਰਤਨ ਦਰਬਾਰ
|
30-01-2014
( ਅਜਮਾਨ) ਧੰਨ ਧੰਨ ਸਾਹਿਬ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ
637ਵੇਂ ਆਗਮਨ ਦਿਵਸ ਨੂੰ ਸਮ੍ਰਪਿਤ ਪਹਿਲਾ ਕੀਰਤਨ ਦਰਬਾਰ ਅੱਜ
ਬਾਬਾ ਪਰਮਜੀਤ ਸਿੰਘ ਜੀ ਦੇ ਗ੍ਰਿਹ ਅਜਮਾਨ ਵਿਖੇ ਸਜਾਇਆ ਗਿਆ ।
ਬਹੁਤ ਸਾਰੇ ਕਥਾਵਾਚਕਾਂ ਅਤੇ ਕੀਰਤਨੀਆਂ ਨੇ ਗੁਰਬਾਣੀ ਕੀਰਤਨ
ਅਤੇ ਸਤਿਗੁਰਾਂ ਦੀ ਮਹਿਮਾ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ।
ਭਾਈ ਕਮਲਰਾਜ ਸਿੰਘ, ਬਾਬਾ ਸੁਰਜੀਤ,
ਸੱਤਪਾਲ ਮਹੇ, ਭਾਈ
ਸੁਰਿੰਦਰ ਸਿੰਘ, ਅਸ਼ੋਕ ਕੁਮਾਰ ਅਤੇ ਤਰੁਣ ਸਿੱਧੂ ਨੇ ਕੀਰਤਨ ਦੀ ਸੇਵਾ ਨਿਭਾਈ ।ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਦੇ ਪਰਧਾਨ ਰੂਪ ਸਿੱਧੂ
ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਬਾਕੀ ਕੀਰਤਨ ਦਰਬਾਰਾਂ
ਬਾਰੇ ਸੰਗਤਾਂ ਨੂੰ ਜਾਣਕਾਰੀ ਦਿੰਦੇ ਹੋਏ ਸੱਭ ਕੀਰਤਨ ਦਰਬਾਰਾਂ
ਵਿੱਚ ਪਹੁੰਚਣ ਲਈ ਬੇਨਤੀ ਕੀਤੀ ।
ਸੁਸਾਇਟੀ ਦੇ ਚੇਅਰਮੈਨ ਸ਼੍ਰੀ ਬਖਸ਼ੀ ਰਾਮ ਜੀ ਨੇ ਬਾਬਾ ਪਰਮਜੀਤ,
ਪਿਆਰਾ ਰਾਮ,
ਮੰਗਾ ਰਾਮ ਅਤੇ ਗੋਰਾ ਨੂੰ
ਸਿਰੋਪੇ ਭੇਟ ਕੀਤੇ । ਚਾਹ ਪਕੌੜੇ ਅਤੇ ਗੁਰੂ ਦਾ
ਲੰਗਰ ਅਤੁੱਟ ਵਰਤਿਆ ।
       
|