ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ
ਸਾਵਣਿ
ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥
ਮਨੁ
ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥
ਬਿਖਿਆ
ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥
ਹਰਿ
ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ
ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥
ਹਰਿ
ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥
ਜਿਨੀ
ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥
ਨਾਨਕ
ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ
॥
ਸਾਵਣੁ
ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ
॥
ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ
ਹਰਿਆਵਲੀ ਹੋ ਜਾਂਦੀ ਹੈ,
ਤਿਵੇਂ
ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ ਜਿਸ ਦਾ ਪਿਆਰ
ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ । ਉਸ ਦਾ ਮਨ
ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ,
ਪਰਮਾਤਮਾ ਦਾ ਨਾਮ ਹੀ ਉਸਦਾ ਆਸਰਾ ਬਣ ਜਾਂਦਾ ਹੈ,
ਮਾਇਆ
ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ
ਹਨ । ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ ਹਰੀ ਦੇ
ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ,
ਗੁਰੂ
ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ
ਪੈਂਦਾ ਹੈ । ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ (ਬਨਸਪਤੀ
ਆਦਿਕ) ਹਰਿਆ-ਭਰਿਆ ਹੋਇਆ ਹੈ,
ਜੋ
ਪ੍ਰਭੂ ਸਭ ਕੁਝ ਕਰਨ ਜੋਗਾ ਹੈ ਵਿਆਪਕ ਹੈ ਤੇ ਬੇਅੰਤ ਹੈ,
ਉਸ
ਨੂੰ
ਮਿਲਣ
ਵਾਸਤੇ ਮੇਰਾ ਮਨ ਭੀ ਤਾਂਘਦਾ ਹੈ,
ਪਰ ਉਹ
ਪ੍ਰਭੂ ਆਪ ਹੀ ਆਪਣੀ ਮਿਹਰ ਨਾਲ ਮਿਲਾਣ ਦੇ ਸਮਰੱਥ ਹੈ ।
ਮੈਂ ਉਹਨਾਂ ਗੁਰਮੁਖ ਸਹੇਲੀਆਂ ਤੋਂ ਸਦਕੇ ਹਾਂ,
ਸਦਾ
ਕੁਰਬਾਨ ਹਾਂ ਜਿਨ੍ਹਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ
ਹੈ । ਹੇ ਨਾਨਕ! (ਬੇਨਤੀ ਕਰ ਤੇ ਆਖ—)
ਹੇ
ਪ੍ਰਭੂ! ਮੇਰੇ ਉ੍ਨਤੇ ਮਿਹਰ ਕਰ,
ਤੂੰ
ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ (ਮੇਰੀ ਜਿੰਦ ਨੂੰ
)
ਸਵਾਰਨ ਜੋਗਾ ਹੈਂ ।
ਸਾਵਣ ਦਾ ਮਹੀਨਾ ਉਹਨਾਂ ਭਾਗਾਂ ਵਾਲੀਆਂ
(ਜੀਵ-ਇਸਤ੍ਰੀਆਂ) ਵਾਸਤੇ (ਖੇੜਾ ਤੇ ਠੰਡ ਲਿਆਉਣ ਵਾਲਾ) ਹੈ
ਜਿਨ੍ਹਾਂ ਨੇ ਆਪਣੇ ਹਿਰਦੇ (ਰੂਪ ਗਲ) ਵਿਚ ਪਰਮਾਤਮਾ ਦਾ
ਨਾਮ (-ਰੂਪ) ਹਾਰ ਪਾਇਆ ਹੋਇਆ ਹੈ ।
ਸਾਵਣਿ
ਸਰਸ ਮਨਾ ਘਣ ਵਰਸਹਿ ਰੁਤਿ ਆਏ ॥ ਮੈ ਮਨਿ ਤਨਿ ਸਹੁ ਭਾਵੈ
ਪਿਰ ਪਰਦੇਸਿ ਸਿਧਾਏ
॥
ਪਿਰੁ
ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ ॥
ਸੇਜ
ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥
ਹਰਿ
ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ॥
ਨਾਨਕ
ਸਾ ਸੋਹਾਗਣਿ ਕੰਤੀ ਪਿਰ ਕੈ ੳੰਕਿ ਸਮਾਵਏ ॥
ਹੇ ਮੇਰੇ ਮਨ ! ਸਾਵਣ ਮਹੀਨੇ ਵਿਚ (ਵਰਖਾ
ਦੀ) ਰੁੱਤ ਆ ਗਈ ਹੈ,
ਬੱਦਲ
ਵਰ੍ਹ ਰਹੇ ਹਨ,
ਹੁਣ
ਤੂੰ ਭੀ ਹਰਾ ਹੋ (ਤੂੰ ਭੀ ਉਮਾਹ ਵਿਚ ਆ) । (ਪਰਦੇਸ ਗਏ
ਪਤੀ ਦੀ ਨਾਰ ਦਾ ਹਿਰਦਾ ਕਾਲੀਆਂ ਘਟਾਂ ਨੂੰ
ਵੇਖ
ਕੇ ਤੜਪ ਉਠਦਾ ਹੈ । ਉਮਾਹ ਪੈਦਾ ਕਰਨ ਵਾਲੇ ਇਹ ਸਾਮਾਨ
ਵਿਛੋੜੇ ਵਿਚ ਉਸ ਨੂੰ
ਦੁਖਦਾਈ ਪ੍ਰਤੀਤ ਹੁੰਦੇ ਹਨ । ਬਿਰਹੋਂ ਵਿਚ ਉਹ ਇਉਂ ਆਖਦੀ
ਹੈ—)
ਹੇ
ਮਾਂ! (ਇਹ ਬੱਦਲ ਵੇਖ ਵੇਖ ਕੇ) ਮੈਨੂੰ
ਆਪਣਾ
ਪਤੀ ਮਨ ਵਿਚ ਰੋਮ ਰੋਮ ਵਿਚ ਪਿਆਰਾ ਲੱਗ ਰਿਹਾ ਹੈ,
ਪਰ
ਮੇਰੇ ਪਤੀ ਜੀ ਤਾਂ ਪਰਦੇਸ ਗਏ ਹੋਏ ਹਨ । (ਜਿਤਨਾ ਚਿਰ)
ਪਤੀ ਘਰ ਵਿਚ ਨਹੀਂ ਆਉਂਦਾ,
ਮੈਂ
ਹਾਹੁਕਿਆਂ ਨਾਲ ਮਰ ਰਹੀ ਹਾਂ,
ਬਿਜਲੀ
ਚਮਕ ਕੇ (ਸਗੋਂ) ਮੈਨੂੰ
ਡਰਾ
ਰਹੀਂ ਹੈ । (ਪਤੀ ਦੇ ਵਿਛੋੜੇ ਵਿਚ) ਮੇਰੀ ਸੱਖਣੀ ਸੇਜ
ਮੈਨੂੰ
ਬਹੁਤ
ਦੁਖਦਾਈ ਹੋ ਰਹੀ ਹੈ, (ਪਤੀ
ਤੋਂ ਵਿਛੋੜੇ ਦਾ) ਦੁੱਖ ਮੈਨੂੰ
ਮੌਤ
(ਬਰਾਬਰ) ਹੋ ਗਿਆ ਹੈ । (ਜਿਸ ਜੀਵ-ਇਸਤ੍ਰੀ ਦੇ ਅੰਦਰ
ਪ੍ਰਭੂ-ਪਤੀ ਦਾ ਪਿਆਰ ਹੈ,
ਬਿਰਹਣੀ ਨਾਰ ਵਾਂਗ) ਉਸ ਨੂੰ
ਪ੍ਰਭੂ
ਦੇ ਮਿਲਾਪ ਤੋਂ ਬਿਨਾ ਨਾਹ ਨੀਂਦ,
ਨਾਹ
ਭੁੱਖ । ਉਸ ਨੂੰ ਤਾਂ
ਕੱਪੜਾ ਭੀ ਸਰੀਰ ਉਤੇ ਨਹੀਂ ਸੁਖਾਂਦਾ (ਸਰੀਰਕ ਸੁਖਾਂ ਦੇ
ਕੋਈ ਭੀ ਸਾਧਨ ਉਸ ਦੇ ਮਨ ਨੂੰ
ਧ੍ਰਹ
ਨਹੀਂ ਪਾ ਸਕਦੇ)
ਸਾਵਣ ਦਾ ਮ੍ਹਨਿਾ ਉਹਨਾਂ ਜੀਵਾਂ ਵਾਸਤੇ
ਵਡਭਾਗਾ ਹੁੰਦਾ ਹੈ ਜਿਹੜੇ ਜੀਵ ਪ੍ਰਮਤਮਾ ਦੇ ਨਾਮ ਦਾ
ਸਿਮਰਨ ਕਰਕੇ ਉਸ ਨਾਲ ਜੁੜੇ ਰਹਿੰਦੇ ਹਨ । ਜੋ ਆਪਣੇ ਪਤੀ
ਪ੍ਰਭੂ ਦਾ ਸੰਗ ਮਾਣਦੇ ਹਨ[ ਸਾਵਣ ਉਹਨਾਂ ਨੂੰ ਹੀ ਸੁਖ
ਪ੍ਰਦਾਨ ਕਰਦਾ ਹੈ ਜੋ ਪ੍ਰਭੂ ਦੀ ਯਾਦ ਵਿੱਚ ਜੁੜੇ ਰਹਿਕੇ
ਹੀ ਪ੍ਰਤਿ ਦਿਨ ਦੇ ਆਚਾਰ ਅਤੇ ਕਰਮ ਪ੍ਰਭੂ ਦੇ ਹੁਕਮ ਅਤੇ
ਭਾਣੇ ਅਨੁਸਾਰ ਕਰਦੇ ਹਨ ।