ਵੈਸਾਖਿ
ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹ
ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹ ॥
ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥
ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥
ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥
ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥
ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥
ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥
ਨਾਨਕ ਕੀ ਪ੍ਰਭ ਬੇਨਤੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ
ਹੋਇ ॥
ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥
੩ ॥
{ਪੰਨਾ
੧੩੩}
(ਵੈਸਾਖੀ
ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ
ਹੁੰਦਾ ਹੈ,
ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ
ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ,
ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ,
(ਇਸ
ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ)
ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ?
ਨਾਹ ਪੁਤ੍ਰ,
ਨਾਹ ਇਸਤ੍ਰੀ,
ਨਾਹ ਧਨ,
ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ
ਪਰਮਾਤਮਾ ਹੀ ਅਸਲ ਸਾਥੀ ਹੈ । ਨਾਸਵੰਤ ਧੰਧੇ ਦਾ ਮੋਹ
(ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ,
(ਮਾਇਆ
ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ
ਮੌਤੇ) ਮਰ ਰਹੀ ਹੈ । ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ
ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰੀਦੇ ਹਨ,
ਉਹ ਸਾਰੇ ਮਰਨ ਤੋਂ ਪਹਿਲਾਂ ਹੀ ਖੋਹ ਲਏ ਜਾਂਦੇ ਹਨ (ਭਾਵ,
ਉਹ ਉ੍ਨਚੇ ਆਤਮਕ ਜੀਵਨ ਦਾ ਅੰਗ ਨਹੀਂ ਬਣ ਸਕਦੇ)।
ਪਿਆਰ-ਸਰੂਪ ਪ੍ਰਭੂ
ƒ
ਵਿਸਾਰ ਕੇ ਖ਼ੁਆਰੀ ਹੀ ਹੁੰਦੀ ਹੈ,
ਪਰਮਾਤਮਾ ਤੋਂ ਬਿਨਾ ਜਿੰਦ ਦਾ ਹੋਰ ਕੋਈ ਸਾਥੀ ਹੀ ਨਹੀਂ
ਹੁੰਦਾ । ਪ੍ਰਭੂ ਪ੍ਰੀਤਮ ਦੀ ਚਰਨੀਂ ਜੇਹੜੇ ਬੰਦੇ ਲਗਦੇ ਹਨ,
ਉਹਨਾਂ ਦੀ (ਲੋਕ ਪਰਲੋਕ ਵਿਚ) ਭਲੀ ਸੋਭਾ ਹੁੰਦੀ ਹੈ ।ਹੇ
ਪ੍ਰਭੂ! (ਤੇਰੇ ਦਰ ਤੇ) ਮੇਰੀ ਬੇਨਤੀ ਹੈ ਕਿ ਮੈƒ
ਤੇਰਾ ਦਿਲ-ਰੱਜਵਾਂ ਮਿਲਾਪ ਨਸੀਬ ਹੋਵੇ । (ਰੁੱਤ ਫਿਰਨ ਨਾਲ
ਚੁਫੇਰੇ ਬਨਸਪਤੀ ਪਈ ਸੁਹਾਵਣੀ ਹੋ ਜਾਏ,
ਪਰ) ਜਿੰਦ ਨੂੰ ਵੈਸਾਖ ਦਾ ਮਹੀਨਾ ਤਦੋਂ ਹੀ ਸੋਹਣਾ ਲੱਗ
ਸਕਦਾ ਹੈ ਜੇ ਹਰੀ ਸੰਤ-ਪ੍ਰਭੂ ਮਿਲ ਪਏ । ੩
ਵੈਸਾਖੁ
ਭਲਾ ਸਾਖਾ ਵੇਸ ਕਰੇ ॥
ਧਨ ਦੇਖੈ ਹਰਿ ਧਆਰਿ ਆਵਹੁ ਦਇਆ ਕਰੇ ॥
ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ ॥
ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ ॥
ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ ॥
ਨਾਨਕ ਵੈਸਾਖੀਂ ਪ੍ਰਭ ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥
{ਪੰਨਾ
੧੧੦੮}
ਵੈਸਾਖ (ਦਾ ਮਹੀਨਾ ਕੇਹਾ) ਚੰਗਾ ਲੱਗਦਾ ਹੈ! (ਰੁੱਖਾਂ
ਦੀਆਂ) ਲਗਰਾਂ (ਸੱਜ-ਵਿਆਹੀਆਂ ਮੁਟਿਆਰਾਂ ਵਾਂਗ ਕੂਲੇ ਕੂਲੇ
ਪੱਤਰਾਂ ਦਾ) ਹਾਰ-ਸਿੰਗਾਰ ਕਰਦੀਆਂ ਹਨ । (ਇਹਨਾਂ ਲਗਰਾਂ
ਦਾ ਹਾਰ-ਸਿੰਗਾਰ ਵੇਖ ਕੇ ਪਤੀ ਤੋਂ ਵਿਛੁੜੀ ਨਾਰ ਦੇ ਅੰਦਰ
ਭੀ ਪਤੀ
ƒ
ਮਿਲਣ ਲਈ ਧ੍ਰ¨ਹ
ਪੈਂਦੀ ਹੈ,
ਤੇ ਉਹ ਆਪਣੇ ਘਰ ਦੇ ਬੂਹੇ ਵਿਚ ਖਲੋਤੀ ਰਾਹ ਤੱਕਦੀ ਹੈ ।
ਇਸੇ ਤਰ੍ਹਾਂ ਕੁਦਰਤਿ-ਰਾਣੀ ਦਾ ਸੋਹਜ-ਸਿੰਗਾਰ ਵੇਖ ਕੇ
ਉਮਾਹ-ਭਰੀ) ਜੀਵ-ਇਸਤ੍ਰੀ ਆਪਣੇ (ਹਿਰਦੇ-) ਦਰ ਤੇ
ਪ੍ਰਭੂ-ਪਤੀ ਦੀ ਉਡੀਕ ਕਰਦੀ ਹੈ (ਤੇ ਆਖਦੀ ਹੈ—ਹੇ
ਪ੍ਰਭੂ-ਪਤੀ!) ਮਿਹਰ ਕਰ ਕੇ (ਮੇਰੇ ਹਿਰਦੇ-ਘਰ ਵਿਚ) ਆਓ।[
ਹੇ ਪਿਆਰੇ! (ਮੇਰੇ) ਘਰ ਵਿਚ ਆਓ,
ਮੈƒ
ਇਸ ਬਿਖਮ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਾ,
ਤੈਥੋਂ ਬਿਨਾ ਮੇਰੀ ਕਦਰ ਅੱਧੀ ਕੌਡੀ ਜਿਤਨੀ ਭੀ ਨਹੀਂ ਹੈ ।
ਪਰ,
ਹੇ ਮਿਤ੍ਰ-ਪ੍ਰਭੂ! ਜੇ ਗੁਰੂ ਤੇਰਾ ਦਰਸਨ ਕਰ ਕੇ ਮੈƒ
ਭੀ ਦਰਸਨ ਕਰਾ ਦੇਵੇ,
ਤੇ ਜੇ ਮੈਂ ਤੈƒ
ਚੰਗੀ ਲੱਗ ਪਵਾਂ,
ਤਾਂ ਕੌਣ ਮੇਰਾ ਮੁੱਲ ਪਾ ਸਕਦਾ ਹੈ?
ਫਿਰ ਤੂੰ ਮੈƒ
ਕਿਤੇ ਦੂਰ ਨਹੀਂ ਜਾਪੇਂਗਾ,
ਮੈƒ
ਯਕੀਨ ਹੋਵੇਗਾ ਕਿ ਤੂੰ ਮੇਰੇ ਅੰਦਰ ਵੱਸ ਰਿਹਾ ਹੈਂ,
ਉਸ ਟਿਕਾਣੇ ਦੀ ਮੈƒ
ਪਛਾਣ ਹੋ ਜਾਇਗੀ ਜਿਥੇ ਤੂੰ ਵੱਸਦਾ ਹੈਂ । ਹੇ ਨਾਨਕ!
ਵੈਸਾਖ ਵਿਚ (ਕੁਦਰਤਿ-ਰਾਣੀ ਦਾ ਸੋਹਜ-ਸਿੰਗਾਰ ਵੇਖ ਕੇ ਉਹ
ਜੀਵ-ਇਸਤ੍ਰੀ) ਪ੍ਰਭੂ-ਪਤੀ (ਦਾ ਮਿਲਾਪ) ਹਾਸਲ ਕਰ ਲੈਂਦੀ
ਹੈ ਜਿਸ ਦੀ ਸੁਰਤਿ ਗੁਰੂ ਦੇ ਸ਼ਬਦ ਵਿਚ ਜੁੜੀ ਰਹਿੰਦੀ ਹੈ,
ਜਿਸ ਦਾ ਮਨ (ਸਿਫ਼ਤਿ-ਸਾਲਾਹ ਵਿਚ ਹੀ) ਗਿੱਝ ਜਾਂਦਾ ਹੈ ।੬।
ਭਾਵ:-
ਜਿਸ ਮਨੁੱਖ ਦਾ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਗਿੱਝ
ਜਾਂਦਾ ਹੈ,
ਉਸ
ƒ
ਕੁਦਰਤਿ ਦੀ ਸੁੰਦਰਤਾ ਭੀ ਪਰਮਾਤਮਾ ਦੇ ਚਰਨਾਂ ਵਿਚ ਹੀ
ਜੋੜਨ ਲਈ ਸਹਾਇਤਾ ਕਰਦੀ ਹੈ