Giani
Ditt Singh was born on 21 April 1850. He was the first
professor of Punjabi, a great scholar of Sikhism and
history, a poet of high caliber, a famous writer, a great
expositor and a great teacher, the father of Punjabi
journalism, the founding editor of the Khalsa newspaper, the
founder of Sri Guru Singh Sabha, Amritsar and Lahore. ,
Khalsa Diwan Lahore and Khalsa College Amritsar were
pioneers. They believed that a society which has color,
race, caste, hypocrisy, superstition and superstition can
never progress.
ਗਿਆਨੀ ਦਿੱਤ ਸਿੰਘ ਦਾ ਜਨਮ 21 ਅਪ੍ਰੈਲ 1850 ਨੂੰ ਹੋਇਆ। ਉਹ
ਪੰਜਾਬੀ ਦੇ ਪਹਿਲੇ ਪ੍ਰੋਫੈਸਰ, ਸਿੱਖ ਧਰਮ ਅਤੇ ਇਤਿਹਾਸ ਦੇ ਮਹਾਨ
ਵਿਦਵਾਨ, ਉੱਚ-ਕੋਟੀ ਦੇ ਕਵੀ, ਪ੍ਰਸਿੱਧ ਲੇਖਕ, ਉੱਤਮ ਵਿਆਖਿਆਕਾਰ ਅਤੇ
ਸਰਬੋਤਮ ਉਪਦੇਸ਼ਕ, ਪੰਜਾਬੀ ਪੱਤਰਕਾਰੀ ਦੇ ਪਿਤਾਮਾ, ਖਾਲਸਾ ਅਖ਼ਬਾਰ ਦੇ
ਬਾਨੀ ਸੰਪਾਦਕ, ਸ੍ਰੀ ਗੁਰੂ ਸਿੰਘ ਸਭਾ, ਅੰਮ੍ਰਿਤਸਰ ਅਤੇ ਲਾਹੌਰ ਦੇ
ਬਾਨੀ, ਖਾਲਸਾ ਦੀਵਾਨ ਲਾਹੌਰ ਅਤੇ ਖਾਲਸਾ ਕਾਲਜ ਅੰਮ੍ਰਿਤਸਰ ਦੇ ਮੋਢੀ ਸਨ।
ਇਹਨਾਂ ਦਾ ਵਿਚਾਰ ਸੀ ਕਿ ਜਿਸ ਸਮਾਜ ਵਿੱਚ ਰੰਗ, ਨਸਲ, ਜਾਤ-ਪਾਤ,
ਪਖੰਡਵਾਦ, ਵਹਿਮ-ਭਰਮ ਅਤੇ ਅੰਧ-ਵਿਸ਼ਵਾਸ ਹੋਣ, ਉਹ ਕਦੇ ਤਰੱਕੀ ਨਹੀਂ ਕਰ
ਸਕਦਾ।
|