ਜੌ ਭੀਖ ਮੰਗਾਵਹਿ ਤ ਕਿਆ ਘਟਿ ਜਾਈ ॥ ੧ ॥ ਤੂੰ ਹਰਿ ਭਜੁ ਮਨ ਮੇਰੇ ਪਦੁ ਨਿਰਬਾਨੁ ॥ ਬਹੁਰਿ ਨ ਹੋਇ ਤੇਰਾ ਆਵਨ ਜਾਨੁ ॥ ੧ ॥ ਰਹਾਉ ॥ ਸਭ ਤੈ ਉਪਾਈ ਭਰਮ ਭੁਲਾਈ ॥ ਜਿਸ ਤੂੰ ਦੇਵਹਿ ਤਿਸਹਿ ਬੁਝਾਈ ॥ ੨ ॥ ਸਤਿਗੁਰੁ ਮਿਲੈ ਤ ਸਹਸਾ ਜਾਈ ॥ ਕਿਸੁ ਹਉ ਪੂਜਉ ਦੂਜਾ ਨਦਰਿ ਨ ਆਈ ॥ ੩ ॥ ਏਕੈ ਪਾਥਰ ਕੀਜੈ ਭਾਉ ॥ ਦੂਜੈ ਪਾਥਰ ਧਰੀਐ ਪਾਉ ॥ ਜੇ ਓਹੁ ਦੇਉ ਤ ਓਹੁ ਭੀ ਦੇਵਾ ॥ ਕਹਿ ਨਾਮਦੇਉ ਹਮ ਹਰਿ ਕੀ ਸੇਵਾ ॥ ੪ ॥ ੧ ॥ |
ਜੌ—ਜੇਕਰ । ਭੀਖ ਮੰਗਾਵਹਿ—ਮੈਥੋਂ ਭਿੱਖ ਮੰਗਾਏਂ, ਮੈਨੂੰ ਮੰਗਤਾ ਬਣਾ ਦੇਵੇਂ, ਮੈਨੂੰ ਕੰਗਾਲ ਕਰ ਦੇਵੇਂ ।੧। |
ਜੌ ਰਾਜੁ ਦੇਹਿ ਤ ਕਵਨ ਬਡਾਈ ॥ ਜੌ ਭੀਖ ਮੰਗਾਵਹਿ ਤ ਕਿਆ ਘਟਿ ਜਾਈ ॥ ੧ ॥ ਹੇ ਪ੍ਰਭੂ ਜੇ ਤੂੰ ਮੈਨੂੰ ਰਾਜ ਦੇ ਦੇਵੇਂ, ਤਾਂ ਮੈਂ ਕਿਸੇ ਗੱਲੇ ਵੱਡਾ ਨਹੀਂ ਹੋ ਜਾਵਾਂਗਾ ਤੇ ਜੇ ਤੂੰ ਮੈਨੂੰ ਕੰਗਾਲ ਕਰ ਦੇਵੇਂ, ਤਾਂ ਮੇਰਾ ਕੁਝ ਘਟ ਨਹੀਂ ਜਾਣਾ । ਤੂੰ ਹਰਿ ਭਜੁ ਮਨ ਮੇਰੇ ਪਦੁ ਨਿਰਬਾਨੁ ॥ ਬਹੁਰਿ ਨ ਹੋਇ ਤੇਰਾ ਆਵਨ ਜਾਨੁ ॥ ੧ ॥ ਰਹਾਉ ॥ ਹੇ ਮੇਰੇ ਮਨ! ਤੂੰ ਇੱਕ ਪ੍ਰਭੂ ਨੂੰ ਸਿਮਰ; ਉਹੀ ਵਾਸ਼ਨਾ-ਰਹਿਤ ਅਵਸਥਾ (ਦੇਣ ਵਾਲਾ) ਹੈ, (ਉਸ ਦਾ ਸਿਮਰਨ ਕੀਤਿਆਂ) ਫਿਰ ਤੇਰਾ (ਜਗਤ ਵਿਚ) ਜੰਮਣਾ ਮਰਨਾ ਮਿਟ ਜਾਇਗਾ ।੧।ਰਹਾਉ। ਸਭ ਤੈ ਉਪਾਈ ਭਰਮ ਭੁਲਾਈ ॥ ਜਿਸ ਤੂੰ ਦੇਵਹਿ ਤਿਸਹਿ ਬੁਝਾਈ ॥ ੨ ॥ (ਹੇ ਪ੍ਰਭੂ!) ਸਾਰੀ ਸ੍ਰਿਸ਼ਟੀ ਤੂੰ ਆਪ ਹੀ ਪੈਦਾ ਕੀਤੀ ਹੈ ਤੇ ਭਰਮਾਂ ਵਿਚ ਕੁਰਾਹੇ ਪਾਈ ਹੋਈ ਹੈ, ਜਿਸ ਜੀਵ ਨੂੰ ਤੂੰ ਆਪ ਮੱਤ ਦੇਂਦਾ ਹੈਂ ਉਸੇ ਨੂੰ ਮੱਤ ਆਉਂਦੀ ਹੈ ।੨। ਸਤਿਗੁਰੁ ਮਿਲੈ ਤ ਸਹਸਾ ਜਾਈ ॥ ਕਿਸੁ ਹਉ ਪੂਜਉ ਦੂਜਾ ਨਦਰਿ ਨ ਆਈ ॥ ੩ ॥ (ਜਿਸ ਭਾਗਾਂ ਵਾਲੇ ਨੂੰ) ਸਤਿਗੁਰੂ ਮਿਲ ਪਏ (ਦੁੱਖਾਂ ਸੁਖਾਂ ਬਾਰੇ) ਉਸ ਦੇ ਦਿਲ ਦੀ ਘਬਰਾਹਟ ਦੂਰ ਹੋ ਜਾਂਦੀ ਹੈ (ਤੇ ਉਹ ਆਪਣੇ ਹੀ ਘੜੇ ਹੋਏ ਦੇਵਤਿਆਂ ਅੱਗੇ ਨੱਕ ਨਹੀਂ ਰਗੜਦਾ ਫਿਰਦਾ) । (ਮੈਨੂੰ ਗੁਰੂ ਨੇ ਸੂਝ ਬਖ਼ਸ਼ੀ ਹੈ) ਇਕ ਪਰਮਾਤਮਾ ਤੋਂ ਬਿਨਾ ਕੋਈ ਹੋਰ (ਦੁੱਖ ਸੁਖ ਦੇਣ ਵਾਲਾ) ਮੈਨੂੰ ਦਿੱਸਦਾ ਹੀ ਨਹੀਂ, (ਇਸ ਵਾਸਤੇ) ਮੈਂ ਕਿਸੇ ਹੋਰ ਦੀ ਪੂਜਾ ਨਹੀਂ ਕਰਦਾ ।੩। ਏਕੈ ਪਾਥਰ ਕੀਜੈ ਭਾਉ ॥ ਦੂਜੈ ਪਾਥਰ ਧਰੀਐ ਪਾਉ ॥ ਜੇ ਓਹੁ ਦੇਉ ਤ ਓਹੁ ਭੀ ਦੇਵਾ ॥ ਕਹਿ ਨਾਮਦੇਉ ਹਮ ਹਰਿ ਕੀ ਸੇਵਾ ॥ ੪ ॥ ੧ ॥ (ਕਿਆ ਅਜਬ ਗੱਲ ਹੈ ਕਿ) ਇਕ ਪੱਥਰ (ਨੂੰ ਦੇਵਤਾ ਬਣਾ ਕੇ ਉਸ) ਨਾਲ ਪਿਆਰ ਕੀਤਾ ਜਾਂਦਾ ਹੈ ਤੇ ਦੂਜੇ ਪੱਥਰਾਂ ਉੱਤੇ ਪੈਰ ਧਰਿਆ ਜਾਂਦਾ ਹੈ । ਜੇ ਉਹ ਪੱਥਰ (ਜਿਸ ਦੀ ਪੂਜਾ ਕੀਤੀ ਜਾਂਦੀ ਹੈ) ਦੇਵਤਾ ਹੈ ਤਾਂ ਦੂਜਾ ਪੱਥਰ ਭੀ ਦੇਵਤਾ ਹੈ (ਉਸ ਨੂੰ ਕਿਉਂ ਪੈਰਾਂ ਹੇਠ ਲਤਾੜੀਦਾ ਹੈ? ਪਰ) ਭਗਤ ਨਾਮਦੇਵ ਜੀ ਆਖਦੇ ਹਨ (ਅਸੀ ਕਿਸੇ ਪੱਥਰ ਨੂੰ ਦੇਵਤਾ ਥਾਪ ਕੇ ਉਸ ਦੀ ਪੂਜਾ ਕਰਨ ਨੂੰ ਤਿਆਰ ਨਹੀਂ), ਅਸੀ ਤਾਂ ਪਰਮਾਤਮਾ ਦੀ ਬੰਦਗੀ ਕਰਦੇ ਹਾਂ ।੪।੧। |