ਪੰਨਾ ਨ: ੬੯੩
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥
 
 
ਮਾਰਵਾਡ਼ਿ ਜੈਸੇ ਨੀਰੁ ਬਾਲਹਾ
ਬੇਲਿ ਬਾਲਹਾ ਕਰਹਲਾ ॥
ਜਿਉ ਕੁਰੰਕ ਨਿਸਿ ਨਾਦੁ ਬਾਲਹਾ
ਤਿਉ ਮੇਰੈ ਮਨਿ ਰਾਮਈਆ ॥੧॥
ਤੇਰਾ ਨਾਮੁ ਰੂਡ਼ੋ ਰੂਪੁ ਰੂਡ਼ੋ
ਅਤਿ ਰੰਗ ਰੂਡ਼ੋ ਮੇਰੋ ਰਾਮਈਆ ॥੧॥ ਰਹਾਉ ॥

ਜਿਉ ਧਰਣੀ ਕਉ ਇੰਦ੍ਰੁ ਬਾਲਹਾ
ਕੁਸਮ ਬਾਸੁ ਜੈਸੇ ਭਵਰਲਾ ॥
ਜਿਉ ਕੋਕਿਲ ਕਉ ਅੰਬੁ ਬਾਲਹਾ
ਤਿਉ ਮੇਰੈ ਮਨਿ ਰਾਮਈਆ ॥੨॥
ਚਕਵੀ ਕਉ ਜੈਸੇ ਸੂਰੁ ਬਾਲਹਾ
ਮਾਨ ਸਰੋਵਰ ਹੰਸੁਲਾ ॥
ਜਿਉ ਤਰੁਣੀ ਕਉ ਕੰਤੁ ਬਾਲਹਾ
ਤਿਉ ਮੇਰੈ ਮਨਿ ਰਾਮਈਆ ॥੩॥
ਬਾਰਿਕ ਕਉ ਜੈਸੇ ਖੀਰੁ ਬਾਲਹਾ
ਚਾਤਿਰ੍ਕ ਮੁਖ ਜੈਸੇ ਜਲਧਰਾ ॥
ਮਛੁਲੀ ਕਉ ਜੈਸੇ ਨੀਰੁ ਬਾਲਹਾ
ਤਿਉ ਮੇਰੈ ਮਨਿ ਰਾਮਈਆ ॥੪॥
ਸਾਧਿਕ ਸਿਧ ਸਗਲ ਮੁਨਿ ਚਾਹਹਿ
ਬਿਰਲੇ ਕਾਹੂ ਡੀਠੁਲਾ ॥
ਸਗਲ ਭਵਣ ਤੇਰੋ ਨਾਮੁ ਬਾਲਹਾ
ਤਿਉ ਨਾਮੇ ਮਨਿ ਬੀਠੁਲਾ ॥੫॥੩॥
ਮਾਰਵਾੜਿ—ਮਾਰਵਾੜ (ਵਰਗੇ ਰੇਤਲੇ ਦੇਸ) ਵਿਚ । ਨੀਰੁ—ਪਾਣੀ । ਬਾਲਹਾ—{ਵੱਲਬ} ਪਿਆਰਾ । ਕਰਹਲਾ—ਊਠ ਨੂੰ । ਕੁਰੰਕ—ਹਰਨ । ਨਿਸਿ—ਰਾਤ ਵੇਲੇ । ਨਾਦੁ— (ਘੰਡੇਹੇੜੇ ਦੀ) ਆਵਾਜ਼ । ਮਨਿ—ਮਨ ਵਿਚ । ਰਮਈਆ—ਸੋਹਣਾ ਰਾਮ ।੧। ਰੂੜੋ—ਸੋਹਣਾ ।੧। ਧਰਣੀ—ਧਰਤੀ । ਇੰਦ੍ਰੁ—(ਭਾਵ) ਮੀਂਹ । ਕੁਸਮ ਬਾਸੁ—ਫੁੱਲ ਦੀ ਸੁਗੰਧੀ । ਭਵਰਲਾ—ਭੌਰੇ ਨੂੰ ।੨। ਸੂਰੁ—ਸੂਰਜ । ਹੰਸੁਲਾ—ਹੰਸ ਨੂੰ । ਤਰੁਣੀ—ਜੁਆਨ ਇਸਤ੍ਰੀ । ਕੰਤੁ—ਖਸਮ ।੩। ਖੀਰੁ—ਦੁੱਧ । ਚਾਤ੍ਰਿਕ—ਪਪੀਹਾ । ਜਲਧਰਾ—ਬੱਦਲ ।੪। ਸਾਧਿਕ—ਸਾਧਨਾ ਕਰਨ ਵਾਲੇ । ਸਿਧ—ਪੁੱਗੇ ਹੋਏ ਜੋਗੀ । ਬੀਠੁਲਾ—ਜਿਸ ਦਾ ਅਸਥਾਨ ਦੂਰ ਪਰੇ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ} ਪਰਮਾਤਮਾ ।੫।
ਮਾਰਵਾਡ਼ਿ ਜੈਸੇ ਨੀਰੁ ਬਾਲਹਾ ਬੇਲਿ ਬਾਲਹਾ ਕਰਹਲਾ ॥
ਜਿਉ ਕੁਰੰਕ ਨਿਸਿ ਨਾਦੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੧॥

ਜਿਵੇਂ ਮਾਰਵਾੜ (ਦੇਸ) ਵਿਚ ਪਾਣੀ ਪਿਆਰਾ ਲੱਗਦਾ ਹੈ, ਜਿਵੇਂ ਊਠ ਨੂੰ ਵੇਲ ਪਿਆਰੀ ਲੱਗਦੀ ਹੈ, ਜਿਵੇਂ ਹਰਨ ਨੂੰ ਰਾਤ ਵੇਲੇ (ਘੰਡੇਹੇੜੇ ਦੀ) ਅਵਾਜ਼ ਪਿਆਰੀ ਲੱਗਦੀ ਹੈ, ਜਿਵੇਂ ਮੇਰੇ ਮਨ ਵਿਚ ਸੋਹਣਾ ਰਾਮ ਲੱਗਦਾ ਹੈ ।੧।

ਤੇਰਾ ਨਾਮੁ ਰੂਡ਼ੋ ਰੂਪੁ ਰੂਡ਼ੋ ਅਤਿ ਰੰਗ ਰੂਡ਼ੋ ਮੇਰੋ ਰਾਮਈਆ ॥੧॥ ਰਹਾਉ ॥
ਹੇ ਮੇਰੇ ਸੋਹਣੇ ਰਾਮ! ਤੇਰਾ ਨਾਮ ਸੋਹਣਾ ਹੈ, ਤੇਰਾ ਰੂਪ ਸੋਹਣਾ ਹੈ ਅਤੇ ਤੇਰਾ ਰੰਗ ਬਹੁਤ ਸੋਹਣਾ ਹੈ ।੧।ਰਹਾਉ।

ਜਿਉ ਧਰਣੀ ਕਉ ਇੰਦ੍ਰੁ ਬਾਲਹਾ ਕੁਸਮ ਬਾਸੁ ਜੈਸੇ ਭਵਰਲਾ ॥
ਜਿਉ ਕੋਕਿਲ ਕਉ ਅੰਬੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੨॥

ਜਿਵੇਂ ਧਰਤੀ ਨੂੰ ਮੀਂਹ ਪਿਆਰਾ ਲੱਗਦਾ ਹੈ, ਜਿਵੇਂ ਭੌਰੇ ਨੂੰ ਫੁੱਲ ਦੀ ਸੁਗੰਧੀ ਪਿਆਰੀ ਲੱਗਦੀ ਹੈ, ਤਿਵੇਂ ਕੋਇਲ ਨੂੰ ਅੰਬ ਪਿਆਰਾ ਲੱਗਦਾ ਹੈ, ਤਿਵੇਂ ਮੇਰੇ ਮਨ ਵਿਚ ਸੋਹਣਾ ਰਾਮ ਪਿਆਰਾ ਲੱਗਦਾ ਹੈ ।੨।

ਚਕਵੀ ਕਉ ਜੈਸੇ ਸੂਰੁ ਬਾਲਹਾ ਮਾਨ ਸਰੋਵਰ ਹੰਸੁਲਾ ॥
ਜਿਉ ਤਰੁਣੀ ਕਉ ਕੰਤੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੩॥

ਜਿਵੇਂ ਚਕਵੀ ਨੂੰ ਸੂਰਜ ਪਿਆਰਾ ਲੱਗਦਾ ਹੈ; ਜਿਵੇਂ ਹੰਸ ਨੂੰ ਮਾਨਸਰੋਵਰ ਪਿਆਰਾ ਲੱਗਦਾ ਹੈ; ਜਿਵੇਂ ਜੁਆਨ ਇਸਤ੍ਰੀ ਨੂੰ (ਆਪਣਾ) ਖਸਮ ਪਿਆਰਾ ਲੱਗਦਾ ਹੈ, ਤਿਵੇਂ ਮੇਰੇ ਮਨ ਵਿਚ ਸੋਹਣਾ ਰਾਮ ਪਿਆਰਾ ਲੱਗਦਾ ਹੈ ।੩।

ਬਾਰਿਕ ਕਉ ਜੈਸੇ ਖੀਰੁ ਬਾਲਹਾ ਚਾਤਿਰ੍ਕ ਮੁਖ ਜੈਸੇ ਜਲਧਰਾ ॥
ਮਛੁਲੀ ਕਉ ਜੈਸੇ ਨੀਰੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੪॥

ਜਿਵੇਂ ਬਾਲਕ ਨੂੰ ਦੁੱਧ ਪਿਆਰਾ ਲੱਗਦਾ ਹੈ, ਜਿਵੇਂ ਪਪੀਹੇ ਦੇ ਮੂੰਹ ਨੂੰ ਬੱਦਲ ਪਿਆਰਾ ਲੱਗਦਾ ਹੈ, ਮੱਛੀ ਨੂੰ ਜਿਵੇਂ ਪਾਣੀ ਪਿਆਰਾ ਲੱਗਦਾ ਹੈ, ਤਿਵੇਂ ਮੇਰੇ ਮਨ ਵਿਚ ਸੋਹਣਾ ਰਾਮ ਪਿਆਰਾ ਲੱਗਦਾ ਹੈ ।੪।

ਸਾਧਿਕ ਸਿਧ ਸਗਲ ਮੁਨਿ ਚਾਹਹਿ ਬਿਰਲੇ ਕਾਹੂ ਡੀਠੁਲਾ ॥
ਸਗਲ ਭਵਣ ਤੇਰੋ ਨਾਮੁ ਬਾਲਹਾ ਤਿਉ ਨਾਮੇ ਮਨਿ ਬੀਠੁਲਾ ॥੫॥੩॥

(ਜੋਗ) ਸਾਧਨਾ ਕਰਨ ਵਾਲੇ, (ਜੋਗ-ਸਾਧਨਾਂ ਵਿਚ) ਪੁੱਗੇ ਹੋਏ ਜੋਗੀ ਤੇ ਸਾਰੇ ਮੁਨੀ (ਸੋਹਣੇ ਰਾਮ ਦਾ ਦਰਸ਼ਨ ਕਰਨਾ) ਚਾਹੁੰਦੇ ਹਨ, ਪਰ ਕਿਸੇ ਵਿਰਲੇ ਨੂੰ ਦੀਦਾਰ ਹੁੰਦਾ ਹੈ; (ਹੇ ਮੇਰੇ ਸੋਹਣੇ ਰਾਮ! ਜਿਵੇਂ) ਸਾਰੇ ਭਵਨਾਂ (ਦੇ ਜੀਵਾਂ) ਨੂੰ ਤੇਰਾ ਨਾਮ ਪਿਆਰਾ ਹੈ, ਤਿਵੇਂ ਹੀ ਮੈਂ ਨਾਮੇ ਦੇ ਮਨ ਵਿਚ ਭੀ ਤੂੰ ਬੀਠੁਲ ਪਿਆਰਾ ਹੈਂ ।੫।੩।