ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥ ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥ ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥ ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥ ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥ |
ਪਤਿਤ—(ਵਿਕਾਰਾਂ ਵਿਚ) ਡਿੱਗੇ ਹੋਏ । ਪਾਵਨ—ਪਵਿਤਰ । ਮਾਧਉ—ਹੇ ਮਾਧੋ! ਬਿਰਦੁ—ਮੁੱਢ ਕਦੀਮਾਂ ਦਾ ਸੁਭਾਉ । ਧੰਨਿ—ਭਾਗਾਂ ਵਾਲੇ । ਤੇ ਵੈ—ਉਹ । ਮੁਨਿ ਜਨ—ਮੁਨੀ ਲੋਕ, ਰਿਸ਼ੀ ਲੋਕ । (ਨੋਟ:- ਲਫ਼ਜ਼ 'ਜਨ' ਦਾ ਅਰਥ ਵੱਖਰਾ ਨਹੀਂ ਕਰਨਾ, 'ਜਨ' ਇੱਥੇ 'ਮੁਨੀਆਂ' ਦਾ ਸਮੂਹ ਪਰਗਟ ਕਰਦਾ ਹੈ, ਭਾਵ, ਬੇਅੰਤ ਮੁਨੀ, ਬਹੁਤ ਮੁਨੀ; ਇਸੇ ਤਰ੍ਹਾਂ ਲਫ਼ਜ਼ "ਸੰਤ ਜਨ") । ਮੇਰਾ—ਪਿਆਰਾ ।੧। ਮਾਥੈ—ਮੱਥੇ ਉੱਤੇ । ਲਾਗੀਲੇ—ਲੱਗੀ ਹੈ । ਧੂਰਿ—ਧੂੜ । ਸੁਰਿ ਨਰ—ਦੇਵਤੇ । ਦੂਰਿ—ਪਰੇ (ਭਾਵ, ਉਹਨਾਂ ਦੇ ਭਾਗਾਂ ਵਿਚ ਨਹੀਂ) । ਤੇ—ਤੋਂ ।੧।ਰਹਾਉ। ਗਰਬ—ਅਹੰਕਾਰ । ਪਰਹਾਰੀ—ਦੂਰ ਕਰਨ ਵਾਲਾ । ਬਲਿ—ਸਦਕੇ ।੨। |
ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥ ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪਰ੍ਭੁ ਮੇਰਾ ॥੧॥ ਹੇ ਮਾਧੋ! (ਵਿਕਾਰਾਂ ਵਿਚ) ਡਿੱਗੇ ਹੋਏ ਬੰਦਿਆਂ ਨੂੰ (ਮੁੜ) ਪਵਿੱਤਰ ਕਰਨਾ ਤੇਰਾ ਮੁੱਢ ਕਦੀਮਾਂ ਦਾ ਸੁਭਾਉ ਹੈ । (ਹੇ ਭਾਈ!) ਉਹ ਮੁਨੀ ਲੋਕ ਭਾਗਾਂ ਵਾਲੇ ਹਨ, ਜਿਨ੍ਹਾਂ ਪਿਆਰੇ ਹਰੀ ਪ੍ਰਭੂ ਨੂੰ ਸਿਮਰਿਆ ਹੈ ।੧। ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥ ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥ (ਉਸ ਗੋਬਿੰਦ ਦੀ ਮਿਹਰ ਨਾਲ) ਮੇਰੇ ਮੱਥੇ ਉੱਤੇ (ਭੀ) ਉਸ ਦੇ ਚਰਨਾਂ ਦੀ ਧੂੜ ਲੱਗੀ ਹੈ (ਭਾਵ, ਮੈਨੂੰ ਭੀ ਗੋਬਿੰਦ ਦੇ ਚਰਨਾਂ ਦੀ ਧੂੜ ਮੱਥੇ ਉੱਤੇ ਲਾਉਣੀ ਨਸੀਬ ਹੋਈ ਹੈ); ਉਹ ਧੂੜ ਦੇਵਤੇ ਤੇ ਮੁਨੀ ਲੋਕਾਂ ਦੇ ਭੀ ਭਾਗਾਂ ਵਿਚ ਨਹੀਂ ਹੋ ਸਕੀ ।੧।ਰਹਾਉ। ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥ ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥ ਹੇ ਮਾਧੋ! ਤੂੰ ਦੀਨਾਂ ਉੱਤੇ ਦਇਆ ਕਰਨ ਵਾਲਾ ਹੈਂ । ਤੂੰ (ਅਹੰਕਾਰੀਆਂ ਦਾ) ਅਹੰਕਾਰ ਦੂਰ ਕਰਨ ਵਾਲਾ ਹੈਂ । ਮੈਂ ਨਾਮਦੇਵ ਤੇਰੇ ਚਰਨਾਂ ਦੀ ਸ਼ਰਨ ਆਇਆ ਹਾਂ ਅਤੇ ਤੈਥੋਂ ਸਦਕੇ ਹਾਂ ।੨।੫। |