ਜਲ ਕੀ ਮਾਛੁਲੀ ਚਰੈ ਖਜੂਰਿ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ ਪੰਡਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥ |
ਬੋਲੈ—ਆਖਦਾ ਹੈ । ਨਿਰਵਾ—ਨੇੜੇ । ਚਰੈ—ਚੜ੍ਹਦੀ ਹੈ, ਚੜ੍ਹਨ ਦਾ ਜਤਨ ਕਰਦੀ ਹੈ । ਖਜੂਰਿ—ਖਜੂਰ ਦੇ ਰੁੱਖ ਉੱਤੇ ।੧। ਰੇ—ਹੇ ਭਾਈ! ਕਾਂਇ—ਕਾਹਦੇ ਲਈ? ਬਕ ਬਾਦੁ—ਵਿਅਰਥ ਝਗੜਾ, ਬਹਿਸ । ਜਿਨਿ—ਜਿਸ (ਮਨੁੱਖ) ਨੇ । ਪਾਇਓ—ਪਾਇਆ ਹੈ, ਲੱਭਾ ਹੈ । ਤਿਨਹਿ—ਤਿਨਹੀ, ਉਸੇ ਨੇ ਹੀ ।੧।ਰਹਾਉ। ਪੰਡਿਤ—ਵਿਸਥਾਰ ਨਾਲ ਵਿਚਾਰ ਕੇ ਸੁਣਾਉਂਦਾ ਹੈ । ਰਾਮਹਿ—ਰਾਮ ਨੂੰ ਹੀ ।੨। |
ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ॥੧॥ ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ); (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ) ।੧। ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ) ।੧।ਰਹਾਉ। ਪੰਡਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥ ਵਿੱਦਿਆ ਹਾਸਲ ਕਰ ਕੇ (ਬ੍ਰਾਹਮਣ ਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰ ਨਾਲ ਚਰਚਾ ਕਰਦਾ ਫਿਰਦਾ ਹੈ, ਪਰ ਮੂਰਖ ਨਾਮਦੇਵ ਸਿਰਫ਼ ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀ ਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ) ।੨।੧। |