ਪ੍ਰਾਨ ਤਜੇ ਵਾ ਕੋ ਧਿਆਨੁ ਨ ਜਾਏ ॥੧॥ ਐਸੇ ਰਾਮਾ ਐਸੇ ਹੇਰਉ ॥ ਰਾਮੁ ਛੋਡਿ ਚਿਤੁ ਅਨਤ ਨ ਫੇਰੋ ॥੧॥ਰਹਾਉ॥ ਜਿਉ ਮੀਨਾ ਹੇਰੈ ਪਸੂਆਰਾ ॥ ਸੋਨਾ ਗਢਤੇ ਹਿਰੈ ਸੁਨਾਰਾ ॥੨॥ ਜਿਉ ਬਿਖਈ ਹੇਰੈ ਪਰ ਨਾਰੀ ॥ ਕਉਡਾ ਡਾਰਤ ਹਿਰੈ ਜੁਆਰੀ ॥੩॥ ਜਹ ਜਹ ਦੇਖਉ ਤਹ ਤਹ ਰਾਮਾ ॥ ਹਰਿ ਕੇ ਚਰਨ ਨਿਤ ਧਿਆਵੈ ਨਾਮਾ ॥੪॥੨॥ |
ਨਾਦ—ਆਵਾਜ਼, ਘੰਡੇਹੇੜੇ ਦੀ ਅਵਾਜ਼, ਹਰਨ ਨੂੰ ਫੜਨ ਲਈ ਘੜੇ ਉੱਤੇ ਖੱਲ ਮੜ੍ਹ ਕੇ ਬਣਾਇਆ ਹੋਇਆ ਸਾਜ, ਇਸ ਦੀ ਅਵਾਜ਼ ਹਰਨ ਨੂੰ ਮੋਹ ਲੈਂਦੀ ਹੈ । ਭ੍ਰਮੇ—ਭਟਕਦਾ ਹੈ, ਦੌੜਦਾ ਹੈ । ਮਿਰਗਾਏ—ਮਿਰਗ, ਹਰਨ । ਵਾ ਕੋ—ਉਸ (ਨਾਦ) ਦਾ ।੧। ਹੇਰਉ—ਮੈਂ ਵੇਖਦਾ ਹਾਂ । ਅਨਤ—ਹੋਰ ਪਾਸੇ । ਨ ਫੇਰਉ—ਮੈਂ ਨਹੀਂ ਫੇਰਦਾ ।੧।ਰਹਾਉ। ਮੀਨਾ—ਮੱਛੀਆਂ । ਪਸੂਆਰਾ—ਮਾਹੀਗੀਰ, ਝੀਵਰ । ਗਢਤੇ—ਘੜਦਿਆਂ । ਹਿਰੈ—ਹੇਰੈ, ਗਹੁ
ਨਾਲ ਤੱਕਦਾ ਹੈ ।੨। ਬਿਖਈ—ਵਿਸ਼ਈ ਮਨੁੱਖ । ਹੇਰੈ—ਤੱਕਦਾ ਹੈ । ਡਾਰਤ—ਸੁੱਟਦਿਆਂ । ਹਿਰੈ—ਹੇਰੈ, ਤੱਕਦਾ ਹੈ ਕਿ ਕੀਹ ਸੋਟ ਪਈ ਹੈ ।੩।
ਜਹ ਜਹ—ਜਿੱਧਰ ।੪। |
ਨਾਦ ਭ੍ਰਮੇ ਜੈਸੇ ਮਿਰਗਾਏ ॥ ਪ੍ਰਾਨ ਤਜੇ ਵਾ ਕੋ ਧਿਆਨੁ ਨ ਜਾਏ ॥੧॥ ਜਿਵੇਂ ਹਰਨ (ਆਪਣਾ ਆਪ ਭੁਲਾ ਕੇ) ਨਾਦ ਦੇ ਪਿੱਛੇ ਦੌੜਦਾ ਹੈ, ਜਿੰਦ ਦੇ ਦੇਂਦਾ ਹੈ ਪਰ ਉਸ ਨੂੰ ਉਸ ਨਾਦ ਦਾ ਧਿਆਨ ਨਹੀਂ ਵਿੱਸਰਦਾ ।੧। ਐਸੇ ਰਾਮਾ ਐਸੇ ਹੇਰਉ ॥ ਰਾਮੁ ਛੋਡਿ ਚਿਤੁ ਅਨਤ ਨ ਫੇਰੋ ॥੧॥ਰਹਾਉ॥ ਮੈਂ ਆਪਣੇ ਪਿਆਰੇ ਪ੍ਰਭੂ ਦੀ ਯਾਦ ਛੱਡ ਕੇ ਕਿਸੇ ਹੋਰ ਪਾਸੇ ਵਲ ਆਪਣੇ ਚਿੱਤ ਨੂੰ ਨਹੀਂ ਜਾਣ ਦੇਂਦਾ, ਮੈਂ ਭੀ ਪ੍ਰਭੂ ਨੂੰ ਇਉਂ ਹੀ ਤੱਕਦਾ ਹਾਂ ।੧।ਰਹਾਉ। ਜਿਉ ਮੀਨਾ ਹੇਰੈ ਪਸੂਆਰਾ ॥ ਸੋਨਾ ਗਢਤੇ ਹਿਰੈ ਸੁਨਾਰਾ ॥੨॥ ਜਿਵੇਂ ਮਾਹੀਗੀਰ ਮੱਛੀਆਂ ਵਲ ਤੱਕਦਾ ਹੈ, ਜਿਵੇਂ ਸੋਨਾ ਘੜਦਿਆਂ ਸੁਨਿਆਰਾ (ਸੋਨੇ ਵਲ ਗਹੁ ਨਾਲ) ਤੱਕਦਾ ਹੈ ।੨। ਜਿਉ ਬਿਖਈ ਹੇਰੈ ਪਰ ਨਾਰੀ ॥ ਕਉਡਾ ਡਾਰਤ ਹਿਰੈ ਜੁਆਰੀ ॥੩॥ ਜਿਵੇਂ ਵਿਸ਼ਈ ਮਨੁੱਖ ਪਰਾਈ ਨਾਰ ਵਲ ਤੱਕਦਾ ਹੈ, ਜਿਵੇਂ (ਜੂਆ ਖੇਡਣ ਲੱਗਾ) ਜੁਆਰੀਆ ਕਉਡਾਂ ਸੁੱਟ ਕੇ ਗਹੁ ਨਾਲ ਤੱਕਦਾ ਹੈ (ਕਿ ਕੀ ਦਾਉ ਪਿਆ ਹੈ ?) ।੩। ਜਹ ਜਹ ਦੇਖਉ ਤਹ ਤਹ ਰਾਮਾ ॥ ਹਰਿ ਕੇ ਚਰਨ ਨਿਤ ਧਿਆਵੈ ਨਾਮਾ ॥੪॥੨॥ ਮੈਂ ਨਾਮਦੇਵ ਭੀ (ਇਹਨਾਂ ਵਾਂਗ) ਸਦਾ ਆਪਣੇ ਪ੍ਰਭੂ ਨੂੰ ਸਿਮਰਦਾ ਹਾਂ ਤੇ ਜਿੱਧਰ ਤੱਕਦਾ ਹਾਂ ਪ੍ਰਭੂ ਨੂੰ ਹੀ ਵੇਖਦਾ ਹਾਂ (ਮੇਰੀ ਸੁਰਤਿ ਸਦਾ ਪ੍ਰਭੂ ਵਿਚ ਹੀ ਰਹਿੰਦੀ ਹੈ) ।੪।੨। |