ਕਰਮੁ ਨ ਹੋਤੀ ਕਾਇਆ ॥ ਹਮ ਨਹੀ ਹੋਤੇ ਤੁਮ ਨਹੀ ਹੋਤੇ ਕਵਨੁ ਕਹਾਂ ਤੇ ਆਇਆ ॥੧॥ ਰਾਮ ਕੋਇ ਨ ਕਿਸ ਹੀ ਕੇਰਾ ॥ ਜੈਸੇ ਤਰਵਰਿ ਪੰਖਿ ਬਸੇਰਾ ॥੧॥ ਰਹਾਉ ॥ ਚੰਦੁ ਨ ਹੋਤਾ ਸੂਰੁ ਨ ਹੋਤਾ ਪਾਨੀ ਪਵਨੁ ਮਿਲਾਇਆ ॥ ਸਾਸਤੁ ਨ ਹੋਤਾ ਬੇਦੁ ਨ ਹੋਤਾ ਕਰਮੁ ਕਹਾਂ ਤੇ ਆਇਆ ॥੨॥ ਖੇਚਰ ਭੂਚਰ ਤੁਲਸੀ ਮਾਲਾ ਗੁਰ ਪਰਸਾਦੀ ਪਾਇਆ ॥ ਨਾਮਾ ਪ੍ਰਣਵੈ ਪਰਮ ਤਤੁ ਹੈ ਸਤਿਗੁਰ ਹੋਇ ਲਖਾਇਆ ॥੩॥੩॥ |
ਪਦਅਰਥ:- ਮਾਇ—ਮਾਂ । ਕਾਇਆ—ਮਨੁੱਖਾ ਸਰੀਰ । ਹਮ ਤੁਮ—ਅਸੀ ਸਾਰੇ ਜੀਵ । ਹੋਤੇ—ਹੁੰਦੇ ਸਾਂ ।੧। ਰਾਮ—ਹੇ ਪ੍ਰਭੂ! (ਤੈਥੋਂ ਬਿਨਾ) । ਕੇਰਾ—ਦਾ । ਤਰਵਰ—ਰੁੱਖਾਂ ਉੱਤੇ । ਪੰਖਿ—ਪੰਛੀ ।੧।ਰਹਾਉ। ਸੂਰੁ—ਸੂਰਜ । ਮਿਲਾਇਆ—ਪ੍ਰਭੂ ਨੇ ਆਪਣੇ ਵਿਚ ਹੀ ਮਿਲਾਏ ਹੋਏ ਸਨ, ਪ੍ਰਭੂ ਨੇ ਅਜੇ ਬਣਾਏ ਨਹੀਂ ਸਨ । ਕਰਮੁ ਕਹਾਂ ਤੇ ਆਇਆ—ਜੀਵ ਦੇ ਕੀਤੇ ਕਰਮਾਂ ਦੀ ਅਜੇ ਹਸਤੀ ਹੀ ਨਹੀਂ ਸੀ ।੨। ਖੇਚਰ—{ਖੇ—ਅਕਾਸ਼ । ਚਰ—ਚੱਲਣਾ} ਪ੍ਰਾਣ ਉਤਾਂਹ ਚਾੜ੍ਹਨੇ । ਭੂਚਰ—{ਭੂ—ਧਰਤੀ} ਪ੍ਰਾਣ ਹੇਠ ਉਤਾਰਨੇ । ਖੇਚਰ ਭੂਚਰ—ਪ੍ਰਾਣ ਚਾੜ੍ਹਨੇ ਉਤਾਰਨੇ, ਪ੍ਰਾਣਾਯਾਮ । ਤਤੁ—ਮੂਲ । ਪਰਮ ਤਤੁ—ਸਭ ਤੋਂ ਵੱਡਾ ਜੋ ਜਗਤ ਦਾ ਮੂਲ ਹੈ । ਹੋਇ—ਪਰਗਟ ਹੋ ਕੇ, ਮਿਲ ਕੇ ।੩। |
ਮਾਇ ਨ ਹੋਤੀ ਬਾਪੁ ਨ ਹੋਤਾ ਕਰਮੁ ਨ ਹੋਤੀ ਕਾਇਆ ॥ ਹਮ ਨਹੀ ਹੋਤੇ ਤੁਮ ਨਹੀ ਹੋਤੇ ਕਵਨੁ ਕਹਾਂ ਤੇ ਆਇਆ ॥੧॥ (ਨਹੀਂ ਤਾਂ, ਜੇ ਇਹ ਮੰਨੀਏ ਕਿ ਕਰਮਾਂ ਦੀ ਖੇਡ ਹੈ ਤਾਂ) ਜਦੋਂ ਨਾ ਮਾਂ ਸੀ ਨਾ ਪਿਉ; ਨਾ ਕੋਈ ਮਨੁੱਖਾ-ਸਰੀਰ ਸੀ, ਤੇ ਨਾ ਉਸ ਦਾ ਕੀਤਾ ਹੋਇਆ ਕਰਮ; ਜਦੋਂ ਕੋਈ ਜੀਵ ਹੀ ਨਹੀਂ ਸਨ, ਤਦੋਂ (ਹੇ ਪ੍ਰਭੂ! ਤੈਥੋਂ ਬਿਨਾ) ਹੋਰ ਕਿਸ ਥਾਂ ਤੋਂ ਕੋਈ ਜੀਵ ਜਨਮ ਲੈ ਸਕਦਾ ਸੀ? ।੧। ਰਾਮ ਕੋਇ ਨ ਕਿਸ ਹੀ ਕੇਰਾ ॥ ਜੈਸੇ ਤਰਵਰਿ ਪੰਖਿ ਬਸੇਰਾ ॥੧॥ ਰਹਾਉ ॥ ਹੇ ਰਾਮ! ਤੈਥੋਂ ਬਿਨਾ ਹੋਰ ਕੋਈ ਭੀ ਕਿਸੇ ਦਾ ਸਹਾਈ ਨਹੀਂ ਹੈ (ਨਾ ਕੋਈ 'ਕਰਮ' ਆਦਿਕ ਇਸ ਜੀਵ ਨੂੰ ਜਨਮ ਮਰਨ ਵਿਚ ਲਿਆਉਣ ਵਾਲਾ ਹੈ, ਤੇ ਨਾ ਕੋਈ ਸ਼ਾਸਤਰ-ਵਿਹਿਤ ਕਰਮ ਜਾਂ ਪ੍ਰਾਣਾਯਾਮ ਆਦਿਕ ਇਸ ਨੂੰ ਗੇੜ ਵਿਚੋਂ ਕੱਢਣ ਦੇ ਸਮਰੱਥ ਹੈ), ਜਿਵੇਂ ਰੁੱਖਾਂ ਉੱਤੇ ਪੰਛੀਆਂ ਦਾ ਵਸੇਰਾ ਹੁੰਦਾ ਹੈ (ਤਿਵੇਂ ਤੇਰੇ ਭੇਜੇ ਜੀਵ ਇੱਥੇ ਆਉਂਦੇ ਹਨ ਤੇ ਤੂੰ ਆਪ ਹੀ ਇਹਨਾਂ ਨੂੰ ਆਪਣੇ ਵਿਚ ਜੋੜਦਾ ਹੈਂ) ।੧।ਰਹਾਉ। ਚੰਦੁ ਨ ਹੋਤਾ ਸੂਰੁ ਨ ਹੋਤਾ ਪਾਨੀ ਪਵਨੁ ਮਿਲਾਇਆ ॥ ਸਾਸਤੁ ਨ ਹੋਤਾ ਬੇਦੁ ਨ ਹੋਤਾ ਕਰਮੁ ਕਹਾਂ ਤੇ ਆਇਆ ॥੨॥ ਜਦੋਂ ਨਾ ਚੰਦ ਸੀ ਨਾ ਸੂਰਜ; ਜਦੋਂ ਪਾਣੀ, ਹਵਾ ਆਦਿਕ ਤੱਤ ਭੀ ਅਜੇ ਪੈਦਾ ਨਹੀਂ ਸਨ ਹੋਏ, ਜਦੋਂ ਕੋਈ ਵੇਦ ਸ਼ਾਸਤਰ ਭੀ ਨਹੀਂ ਸਨ; ਤਦੋਂ (ਹੇ ਪ੍ਰਭੂ!) ਕਰਮਾਂ ਦੀ ਕੋਈ ਹਸਤੀ ਹੀ ਨਹੀਂ ਸੀ ।੨। ਖੇਚਰ ਭੂਚਰ ਤੁਲਸੀ ਮਾਲਾ ਗੁਰ ਪਰਸਾਦੀ ਪਾਇਆ ॥ ਨਾਮਾ ਪ੍ਰਣਵੈ ਪਰਮ ਤਤੁ ਹੈ ਸਤਿਗੁਰ ਹੋਇ ਲਖਾਇਆ ॥੩॥੩॥ ਸਤਿਗੁਰੂ ਨਾਮਦੇਵ ਜੀ ਆਖਦੇ ਹਨ —ਕੋਈ ਪ੍ਰਾਣਾਯਾਮ ਕਰਦਾ ਹੈ (ਤੇ ਇਸ ਵਿਚ ਆਪਣੀ ਮੁਕਤੀ ਸਮਝਦਾ ਹੈ), ਕੋਈ ਤੁਲਸੀ ਦੀ ਮਾਲਾ ਆਦਿਕ ਧਾਰਨ ਕਰਦਾ ਹੈ; ਪਰ ਮੈਨੂੰ ਆਪਣੇ ਗੁਰੂ ਦੀ ਕਿਰਪਾ ਨਾਲ ਸਮਝ ਆਈ ਹੈ । ਗੁਰੂ ਨੇ ਮਿਲ ਕੇ ਮੈਨੂੰ ਇਹ ਗੱਲ ਸਮਝਾਈ ਹੈ ਕਿ ਅਸਲ ਸਹਾਈ ਸਭ ਤੋਂ ਉੱਚਾ ਉਹ ਪ੍ਰਭੂ ਹੈ, ਜੋ ਜਗਤ ਦਾ ਮੂਲ ਹੈ (ਉਸੇ ਨੇ ਜਗਤ ਬਣਾਇਆ, ਤੇ ਉਹੀ ਸੰਸਾਰ-ਸਮੁੰਦਰ ਵਿਚੋਂ ਪਾਰ ਉਤਾਰਦਾ ਹੈ) ।੩।੩। |