ਭੂਲੌ ਰੇ ਠਗਮੂਰੀ ਖਾਇ ॥੧॥ ਰਹਾਉ ॥ ਜੈਸੇ ਮੀਨੁ ਪਾਨੀ ਮਹਿ ਰਹੈ ॥ ਕਾਲ ਜਾਲ ਕੀ ਸੁਧਿ ਨਹੀ ਲਹੈ ॥ ਜਿਹਬਾ ਸੁਆਦੀ ਲੀਲਿਤ ਲੋਹ ॥ ਐਸੇ ਕਨਿਕ ਕਾਮਨੀ ਬਾਧਿਓ ਮੋਹ ॥੧॥ ਜਿਉ ਮਧੁ ਮਾਖੀ ਸੰਚੈ ਅਪਾਰ ॥ ਮਧੁ ਲੀਨੋ ਮੁਖਿ ਦੀਨੀ ਛਾਰੁ ॥ ਗਊ ਬਾਛ ਕਉ ਸੰਚੈ ਖੀਰੁ ॥ ਗਲਾ ਬਾਂਧਿ ਦੁਹਿ ਲੇਇ ਅਹੀਰੁ ॥੨॥ ਮਾਇਆ ਕਾਰਨਿ ਸ੍ਰਮੁ ਅਤਿ ਕਰੈ ॥ ਸੋ ਮਾਇਆ ਲੈ ਗਾਡੈ ਧਰੈ ॥ ਅਤਿ ਸੰਚੈ ਸਮਝੈ ਨਹੀ ਮੂੜ੍ ॥ ਧਨੁ ਧਰਤੀ ਤਨੁ ਹੋਇ ਗਇਓ ਧੂੜਿ ॥੩॥ ਕਾਮ ਕ੍ਰੋਧ ਤ੍ਰਿਸਨਾ ਅਤਿ ਜਰੈ ॥ ਸਾਧਸੰਗਤਿ ਕਬਹੂ ਨਹੀ ਕਰੈ ॥ ਕਹਤ ਨਾਮਦੇਉ ਤਾ ਚੀ ਆਣਿ ॥ ਨਿਰਭੈ ਹੋਇ ਭਜੀਐ ਭਗਵਾਨ ॥੪॥੧॥ |
ਰੇ—ਹੇ! ਕਾਏਂ—ਕਿਉਂ? ਬਿਖਿਆ—ਮਾਇਆ । ਬਨ—ਜੰਗਲ । ਭੂਲੌ—ਭੁਲੇਖੇ ਵਿਚ ਪਿਆ ਹੋਇਆ ਹੈ । ਠਗਮੂਰੀ—ਠਗ-ਬੂਟੀ, ਧਤੂਰਾ ।੧।ਰਹਾਉ। ਮੀਨੁ—ਮੱਛੀ । ਕਾਲ ਜਾਲ ਕੀ—ਮੌਤ-ਰੂਪ ਜਾਲ ਦੀ । ਸੁਧਿ—ਸੂਝ । ਲੀਲਿਤ—ਨਿਗਲਦੀ ਹੈ । ਲੋਹ— ਲੋਹੇ ਦੀ ਕੁੰਡੀ । ਕਨਿਕ—ਸੋਨਾ । ਕਾਮਨੀ—ਇਸਤ੍ਰੀ ।੧। ਮਧੂ—ਸ਼ਹਿਦ । ਸੰਚੈ—ਇਕੱਠਾ ਕਰਦੀ ਹੈ । ਮੁਖਿ—ਮੂੰਹ ਵਿਚ । ਛਾਰੁ—ਸੁਆਹ । ਬਾਛ ਕਉ—ਵੱਛੇ ਲਈ । ਖੀਰੁ—ਦੁੱਧ । ਦੁਹਿ ਲੇਇ—ਚੋ ਲੈਂਦਾ ਹੈ । ਅਹੀਰੁ—ਗੁੱਜਰ ।੨। ਸ੍ਰਮੁ—ਮਿਹਨਤ । ਗਾਡੈ—(ਧਰਤੀ ਵਿਚ) ਦੱਬ ਦੇਂਦਾ ਹੈ । ਮੂੜ੍—ਮੂਰਖ । ਧੂੜਿ—ਮਿੱਟੀ ।੩। ਜਰੈ—ਸੜਦਾ ਹੈ । ਤਾ ਚੀ—ਉਸ (ਪ੍ਰਭੂ) ਦੀ । ਆਣਿ—ਓਟ, ਆਸਰਾ ।੪। |
ਕਾਏਂ ਰੇ ਮਨ ਬਿਖਿਆ ਬਨ ਜਾਇ ॥ ਭੂਲੌ ਰੇ ਠਗਮੂਰੀ ਖਾਇ ॥੧॥ ਰਹਾਉ ॥ ਹੇ ਮਨ! ਤੂੰ ਮਾਇਆ-ਜੰਗਲ ਵਿਚ ਕਿਉਂ ਜਾ ਫਸਿਆ ਹੈਂ? ਤੂੰ ਤਾਂ ਭੁਲੇਖੇ ਵਿਚ ਪੈ ਕੇ ਠਗ-ਬੂਟੀ ਖਾਈ ਜਾ ਰਿਹਾ ਹੈਂ ।੧।ਰਹਾਉ। ਜੈਸੇ ਮੀਨੁ ਪਾਨੀ ਮਹਿ ਰਹੈ ॥ ਕਾਲ ਜਾਲ ਕੀ ਸੁਧਿ ਨਹੀ ਲਹੈ ॥ ਜਿਹਬਾ ਸੁਆਦੀ ਲੀਲਿਤ ਲੋਹ ॥ ਐਸੇ ਕਨਿਕ ਕਾਮਨੀ ਬਾਧਿਓ ਮੋਹ ॥੧॥ ਜਿਵੇਂ ਮੱਛੀ ਪਾਣੀ ਵਿਚ (ਬੇ-ਫ਼ਿਕਰ ਹੋ ਕੇ) ਰਹਿੰਦੀ ਮੌਤ-ਜਾਲ ਦੀ ਸੋਝੀ ਨਹੀਂ ਲੈਂਦੀ (ਭਾਵ, ਇਹ ਨਹੀਂ ਸਮਝਦੀ ਕਿ ਇਹ ਜਾਲ ਮੇਰੀ ਮੌਤ ਦਾ ਕਾਰਨ ਬਣੇਗਾ), ਜੀਭ ਦੇ ਸੁਆਦ ਪਿੱਛੇ ਲੋਹੇ ਦੀ ਕੁੰਡੀ ਨਿਗਲ ਲੈਂਦੀ ਹੈ (ਤੇ ਪਕੜੀ ਜਾਂਦੀ ਹੈ); ਤਿਵੇਂ ਹੀ (ਹੇ ਭਾਈ!) ਤੂੰ ਸੋਨੇ ਤੇ ਇਸਤ੍ਰੀ ਦੇ ਮੋਹ ਵਿਚ ਬੱਝਾ ਪਿਆ ਹੈਂ (ਤੇ ਆਪਣੀ ਆਤਮਕ ਮੌਤ ਸਹੇੜ ਰਿਹਾ ਹੈਂ) ।੧। ਜਿਉ ਮਧੁ ਮਾਖੀ ਸੰਚੈ ਅਪਾਰ ॥ ਮਧੁ ਲੀਨੋ ਮੁਖਿ ਦੀਨੀ ਛਾਰੁ ॥ ਗਊ ਬਾਛ ਕਉ ਸੰਚੈ ਖੀਰੁ ॥ ਗਲਾ ਬਾਂਧਿ ਦੁਹਿ ਲੇਇ ਅਹੀਰੁ ॥੨॥ ਜਿਵੇਂ ਮੱਖੀ ਬਹੁਤ ਸ਼ਹਿਦ ਇਕੱਠਾ ਕਰਦੀ ਹੈ, ਪਰ ਮਨੁੱਖ (ਆ ਕੇ) ਸ਼ਹਿਦ ਲੈ ਲੈਂਦਾ ਹੈ ਤੇ ਉਸ ਮੱਖੀ ਦੇ ਮੂੰਹ ਵਿਚ ਸੁਆਹ ਪਾਂਦਾ ਹੈ (ਭਾਵ, ਉਸ ਮੱਖੀ ਨੂੰ ਕੁਝ ਭੀ ਨਹੀਂ ਦੇਂਦਾ); ਜਿਵੇਂ ਗਊ ਆਪਣੇ ਵੱਛੇ ਲਈ ਦੁੱਧ (ਥਣਾਂ ਵਿਚ) ਇਕੱਠਾ ਕਰਦੀ ਹੈ, ਪਰ ਗੁੱਜਰ ਗਲਾਵਾਂ ਪਾ ਕੇ ਦੁੱਧ ਚੋ ਲੈਂਦਾ ਹੈ ।੨। ਮਾਇਆ ਕਾਰਨਿ ਸ੍ਰਮੁ ਅਤਿ ਕਰੈ ॥ ਸੋ ਮਾਇਆ ਲੈ ਗਾਡੈ ਧਰੈ ॥ ਅਤਿ ਸੰਚੈ ਸਮਝੈ ਨਹੀ ਮੂੜ੍ ॥ ਧਨੁ ਧਰਤੀ ਤਨੁ ਹੋਇ ਗਇਓ ਧੂੜਿ ॥੩॥ ਤਿਵੇਂ ਮੂਰਖ ਮਨੁੱਖ ਮਾਇਆ ਦੀ ਖ਼ਾਤਰ ਬੜੀ ਮਿਹਨਤ ਕਰਦਾ ਹੈ, ਉਸ ਨੂੰ ਕਮਾ ਕੇ ਧਰਤੀ ਵਿਚ ਨੱਪ ਰੱਖਦਾ ਹੈ, ਮੂਰਖ ਬੜੀ ਇਕੱਠੀ ਕਰੀ ਜਾਂਦਾ ਹੈ ਪਰ ਸਮਝਦਾ ਨਹੀਂ ਕਿ ਧਨ ਜ਼ਮੀਨ ਵਿਚ ਹੀ ਦੱਬਿਆ ਪਿਆ ਰਹਿੰਦਾ ਹੈ ਤੇ (ਮੌਤ ਆਇਆਂ) ਸਰੀਰ ਮਿੱਟੀ ਹੋ ਜਾਂਦਾ ਹੈ ।੩। ਕਾਮ ਕ੍ਰੋਧ ਤ੍ਰਿਸਨਾ ਅਤਿ ਜਰੈ ॥ ਸਾਧਸੰਗਤਿ ਕਬਹੂ ਨਹੀ ਕਰੈ ॥ ਕਹਤ ਨਾਮਦੇਉ ਤਾ ਚੀ ਆਣਿ ॥ ਨਿਰਭੈ ਹੋਇ ਭਜੀਐ ਭਗਵਾਨ ॥੪॥੧॥ (ਮੂਰਖ ਮਨੁੱਖ) ਕਾਮ ਕ੍ਰੋਧ ਅਤੇ ਤ੍ਰਿਸ਼ਨਾ ਵਿਚ ਬਹੁਤ ਖਿੱਝਦਾ ਹੈ, ਕਦੇ ਭੀ ਸਾਧ-ਸੰਗਤਿ ਵਿਚ ਨਹੀਂ ਬੈਠਦਾ । ਨਾਮਦੇਵ ਆਖਦਾ ਹੈ—ਹੇ ਭਾਈ! ਉਸ (ਪ੍ਰਭੂ) ਦੀ ਓਟ (ਲੈ) (ਜੋ ਸਦਾ ਤੇਰੇ ਨਾਲ ਨਿੱਭਣ ਵਾਲਾ ਹੈ) ਨਿਡਰ ਹੋ ਕੇ ਭਗਵਾਨ ਦਾ ਸਿਮਰਨ ਕਰਨਾ ਚਾਹੀਦਾ ਹੈ ।੪।੧। |