ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ, ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ, ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ, ਨਿਬਲ ਬਿਬੇਕ ਬੁਧਿ, ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ, ਅਚਰੀਅਤ ਅਨ ਕਛੁ, ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ, ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ |
ਦੁਲਭ — ਦੁਰ-ਲੱਭ, ਜਿਸ ਦਾ ਮਿਲਣਾ ਬਹੁਤ ਹੀ ਔਖਾ ਹੈ । ਪੁੰਨ — ਭਲੇ ਕੰਮ । ਜਾਤ — ਜਾ ਰਿਹਾ ਹੈ । ਅਬਿਬੇਕੈ — ਵਿਚਾਰ-ਹੀਣਤਾ ਦੇ ਕਾਰਨ, ਅੰਞਾਣ-ਪੁਣੇ ਵਿਚ । ਸਮਸਰਿ — ਵਰਗੇ, ਦੇ ਬਰਾਬਰ । ਕਿਹ ਲੇਖੈ — ਕਿਸ ਕੰਮ ਆਏ ? ਕਿਸੇ ਅਰਥ ਨਹੀਂ ।੧। ਰਾਜਾ — ਜਗਤ ਦਾ ਮਾਲਕ । ਰਸੁ — (ਮਿਲਾਪ ਦਾ) ਆਨੰਦ । ਜਿਹ ਰਸ — ਜਿਸ ਰਸ ਦੀ ਬਰਕਤ ਨਾਲ । ਅਨ ਰਸ — ਹੋਰ ਚਸਕੇ ।੧। ਰਹਾਉ । ਜਾਨਿ — ਜਾਣ ਬੁੱਝ ਕੇ, ਜਾਣਦੇ ਬੁੱਝਦੇ ਹੋਏ । ਅਜਾਨ — ਅੰਞਾਣ । ਬਾਵਰ — ਪਾਗਲ । ਸੋਚ ਅਸੋਚ — ਚੰਗੀਆਂ ਮੰਦੀਆਂ ਸੋਚਾਂ । ਦਿਵਸ — ਉਮਰ ਦੇ ਦਿਨ । ਜਹੀ — ਗੁਜ਼ਰ ਰਹੇ ਹਨ । ਇੰਦ੍ਰੀ — ਕਾਮ-ਵਾਸ਼ਨਾ । ਸਬਲ — ਸ+ਬਲ , ਬਲਵਾਨ । ਨਿਬਲ — ਨਿਰਬਲ, ਕਮਜ਼ੋਰ । ਬਿਬੇਕ ਬੁਧਿ — ਪਰਖਣ ਦੀ ਅਕਲ । ਪਰਮਾਰਥ — ਪਰਮ +ਅਰਥ, ਸਭ ਤੋਂ ਵੱਡੀ ਲੋੜ । ਪਰਵੇਸ — ਦਖ਼ਲ ।੨। ਆਨ — ਕੁੱਝ ਹੋਰ । ਅਚਰੀਅਤ — ਕਮਾਈਦਾ ਹੈ । ਅਨ ਕਛੁ — ਕੁਝ ਹੋਰ । ਅਪਰ — ਅਪਾਰ, ਬਲੀ । ਉਦਾਸ — ਉਪਰਾਮ, ਆਸਾਂ ਤੋਂ ਬਚਿਆ ਹੋਇਆ । ਪਰਹਰਿ — ਛੱਡ ਕੇ, ਦੂਰ ਕਰ ਕੇ । ਕੋਪੁ — ਗੁੱਸਾ । ਜੀਅ — ਜਿੰਦ ਉਤੇ ।੩। |
ਦੁਲਭ ਜਨਮੁ ਪੁੰਨ ਫਲ ਪਾਇਓ, ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ, ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ।੧। ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨਰਸ ਬੀਸਰਿ ਜਾਹੀ ॥੧॥ ਰਹਾਉ ॥ (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ।੧।ਰਹਾਉ । ਜਾਨਿ ਅਜਾਨ ਭਏ ਹਮ ਬਾਵਰ, ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ, ਨਿਬਲ ਬਿਬੇਕ ਬੁਧਿ, ਪਰਮਾਰਥ ਪਰਵੇਸ ਨਹੀ ॥੨॥ (ਹੇ ਪ੍ਰਭੂ !) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ।੨। ਕਹੀਅਤ ਆਨ, ਅਚਰੀਅਤ ਅਨ ਕਛੁ, ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ, ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ । (ਹੇ ਪ੍ਰਭੂ !) ਤੇਰਾ ਦਾਸ ਰਵਿਦਾਸ ਆਖਦਾ ਹੈ — ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ।੩।੩। |