ਏਕ ਘਰੀ ਫੁਨਿ ਰਹਨੁ ਨ ਹੋਈ ॥੧॥ ਇਹੁ ਤਨੁ ਐਸਾ ਜੈਸੇ ਘਾਸ ਕੀ ਟਾਟੀ ॥ ਜਲਿ ਗਇਓ ਘਾਸੁ ਰਲਿ ਗਇਓ ਮਾਟੀ ॥੧॥ ਰਹਾਉ ॥ ਭਾਈ ਬੰਧ ਕੁਟੰਬ ਸਹੇਰਾ ॥ ਓਇ ਭੀ ਲਾਗੇ ਕਾਢੁ ਸਵੇਰਾ ॥੨॥ ਘਰ ਕੀ ਨਾਰਿ ਉਰਹਿ ਤਨ ਲਾਗੀ ॥ ਉਹ ਤਉ ਭੂਤੁ ਭੂਤੁ ਕਰਿ ਭਾਗੀ ॥੩॥ ਕਹਿ ਰਵਿਦਾਸ ਸਭੈ ਜਗੁ ਲੂਟਿਆ ॥ ਹਮ ਤਉ ਏਕ ਰਾਮੁ ਕਹਿ ਛੂਟਿਆ ॥੪॥੩॥ |
ਸਾਲ ਰਸੋਈ — ਰਸੋਈ ਸ਼ਾਲਾ, ਰਸੋਈ ਖ਼ਾਨੇ, ਰਸੋਈ-ਘਰ । ਫੁਨਿ — ਮੁੜ (ਭਾਵ, ਮੌਤ ਆਇਆਂ) ।੧। ਟਾਟੀ — ਟੱਟੀ, ਛੱਪਰ ।੧।ਰਹਾਉ। ਭਾਈ ਬੰਧ — ਰਿਸ਼ਤੇਦਾਰ । ਸਹੇਰਾ — ਸਾਥੀ, ਯਾਰ ਮਿੱਤ੍ਰ । ਲਾਗੇ — ਕਹਿਣ ਲੱਗ ਪੈਂਦੇ ਹਨ । ਸਵੇਰਾ — ਸੁਵਖਤੇ, ਛੇਤੀ ।੨। ਘਰ ਕੀ ਨਰਿ — ਆਪਣੀ ਵਹੁਟੀ । ਉਰਹਿ — ਛਾਤੀ ਨਾਲ । ਭੂਤੁ — ਗੁਜ਼ਰ ਗਿਆ ਹੈ, ਮਰ ਗਿਆ ਹੈ । ਭਾਗੀ — ਪਰੇ ਹਟ ਜਾਂਦੀ ਹੈ ।੩। ਕਹਿ — ਕਹੇ, ਆਖਦਾ ਹੈ । ਲੂਟਿਆ — ਠੱਗਿਆ ਜਾ ਰਿਹਾ ਹੈ । ਤਉ — ਤਾਂ ।੪। |
ਊਚੇ ਮੰਦਰ ਸਾਲ ਰਸੋਈ ॥ ਏਕ ਘਰੀ ਫੁਨਿ ਰਹਨੁ ਨ ਹੋਈ ॥੧॥ (ਜੇ) ਉੱਚੇ ਉੱਚੇ ਪੱਕੇ ਘਰ ਤੇ ਰਸੋਈ-ਖ਼ਾਨੇ ਹੋਣ (ਤਾਂ ਭੀ ਕੀਹ ਹੋਇਆ ?) ਮੌਤ ਆਇਆਂ (ਇਹਨਾਂ ਵਿਚ) ਇਕ ਘੜੀ ਭੀ (ਵਧੀਕ) ਖਲੋਣਾ ਨਹੀਂ ਮਿਲਦਾ ।੧। ਇਹੁ ਤਨੁ ਐਸਾ ਜੈਸੇ ਘਾਸ ਕੀ ਟਾਟੀ ॥ ਜਲਿ ਗਇਓ ਘਾਸੁ ਰਲਿ ਗਇਓ ਮਾਟੀ ॥੧॥ ਰਹਾਉ ॥ (ਪੱਕੇ ਘਰ ਆਦਿਕ ਤਾਂ ਕਿਤੇ ਰਹੇ) ਇਹ ਸਰੀਰ (ਭੀ) ਘਾਹ ਦੇ ਛੱਪਰ ਵਾਂਗ ਹੀ ਹੈ, ਘਾਹ ਸੜ ਜਾਂਦਾ ਹੈ, ਤੇ ਮਿੱਟੀ ਵਿਚ ਰਲ ਜਾਂਦਾ ਹੈ (ਇਹੀ ਹਾਲ ਸਰੀਰ ਦਾ ਹੁੰਦਾ ਹੈ) ।੧।ਰਹਾਉ। ਭਾਈ ਬੰਧ ਕੁਟੰਬ ਸਹੇਰਾ ॥ ਓਇ ਭੀ ਲਾਗੇ ਕਾਢੁ ਸਵੇਰਾ ॥੨॥ (ਜਦੋਂ ਮਨੁੱਖ ਮਰ ਜਾਂਦਾ ਹੈ ਤਾਂ) ਰਿਸ਼ਤੇਦਾਰ, ਪਰਵਾਰ, ਸੱਜਣ ਸਾਥੀ — ਇਹ ਸਾਰੇ ਹੀ ਆਖਣ ਲੱਗ ਪੈਂਦੇ ਹਨ ਕਿ ਇਸ ਨੂੰ ਹੁਣ ਛੇਤੀ ਬਾਹਰ ਕੱਢੋ ।੨। ਘਰ ਕੀ ਨਾਰਿ ਉਰਹਿ ਤਨ ਲਾਗੀ ॥ ਉਹ ਤਉ ਭੂਤੁ ਭੂਤੁ ਕਰਿ ਭਾਗੀ ॥੩॥ ਆਪਣੀ ਵਹੁਟੀ (ਭੀ) ਜੋ ਸਦਾ (ਮਨੁੱਖ) ਦੇ ਨਾਲ ਲੱਗੀ ਰਹਿੰਦੀ ਸੀ, ਇਹ ਆਖ ਕੇ ਪਰੇ ਹਟ ਜਾਂਦੀ ਹੈ ਇਹ ਤਾਂ ਹੁਣ ਮਰ ਗਿਆ ਹੈ, ਭੁਤ ਬਣ ਗਿਆ ।੩। ਕਹਿ ਰਵਿਦਾਸ ਸਭੈ ਜਗੁ ਲੂਟਿਆ ॥ ਹਮ ਤਉ ਏਕ ਰਾਮੁ ਕਹਿ ਛੂਟਿਆ ॥੪॥੩॥ ਰਵਿਦਾਸ ਜੀ ਆਖਦੇ ਹਨ — ਸਾਰਾ ਜਗਤ ਹੀ (ਸਰੀਰ ਨੂੰ, ਜਾਇਦਾਦ ਨੂੰ, ਸੰਬੰਧੀਆਂ ਨੂੰ ਆਪਣਾ ਸਮਝ ਕੇ) ਠੱਗਿਆ ਜਾ ਰਿਹਾ ਹੈ, ਪਰ ਮੈਂ ਇਕ ਪਰਮਾਤਮਾ ਦਾ ਨਾਮ ਸਿਮਰ ਕੇ (ਇਸ ਠੱਗੀ ਤੋਂ) ਬਚਿਆ ਹਾਂ ।੪।੩। |